Home ਤਾਜ਼ਾ ਖਬਰਾਂ ਭਾਰਤ ਨੇ ਇੰਗਲੈਂਡ ਨੂੰ ਪਹਿਲੇ ਇਕ ਰੋਜ਼ਾ ਮੈਚ ‘ਚ 66 ਦੌੜਾਂ ਨਾਲ ਹਰਾਇਆ

ਭਾਰਤ ਨੇ ਇੰਗਲੈਂਡ ਨੂੰ ਪਹਿਲੇ ਇਕ ਰੋਜ਼ਾ ਮੈਚ ‘ਚ 66 ਦੌੜਾਂ ਨਾਲ ਹਰਾਇਆ

0
ਭਾਰਤ ਨੇ ਇੰਗਲੈਂਡ ਨੂੰ ਪਹਿਲੇ ਇਕ ਰੋਜ਼ਾ ਮੈਚ ‘ਚ 66 ਦੌੜਾਂ ਨਾਲ ਹਰਾਇਆ

ਪੁਣੇ, 23 ਮਾਰਚ (ਹਮਦਰਦ ਨਿਊਜ਼ ਸਰਵਿਸ) : ਭਾਰਤੀ ਕ੍ਰਿਕਟ ਟੀਮ ਨੇ 3 ਇਕ ਰੋਜ਼ਾ ਮੈਚਾਂ ਦੀ ਲੜੀ ਦੇ ਪਹਿਲੇ ਮੁਕਾਬਲੇ ‘ਚ ਇੰਗਲੈਂਡ ਨੂੰ 66 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਾਨਦਾਰ 98 ਦੌੜਾਂ ਦੀ ਪਾਰੀ ਖੇਡੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 317 ਦੌੜਾਂ ਬਣਾਈਆਂ। ਜਵਾਬ ‘ਚ ਇੰਗਲੈਂਡ ਦੀ ਟੀਮ 251 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਵੱਲੋਂ ਡੈਬਿਊ ਕਰ ਰਹੇ ਪ੍ਰਸਿੱਧ ਕ੍ਰਿਸ਼ਨਾ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਅਤੇ 3 ਵਿਕਟਾਂ ਲਈਆਂ।

317 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਇੰਗਲੈਂਡ ਟੀਮ ਦੇ ਸਲਾਮੀ ਬੱਲੇਬਾਜ਼ਾਂ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ, ਪਰ ਬਾਅਦ ‘ਚ ਕੋਈ ਵੀ ਬੱਲੇਬਾਜ਼ ਜ਼ਿਆਦਾ ਦੇਰ ਤਰ ਪਿੱਚ ‘ਤੇ ਨਾ ਟਿਕ ਸਕਿਆ। ਇੰਗਲੈਂਡ ਦੀ ਪੂਰੀ ਟੀਮ 251 ਦੌੜਾਂ ‘ਤੇ ਸਿਮਟ ਗਈ। ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਲੜੀ ‘ਚ 1-0 ਦੀ ਲੀਡ ਹਾਸਲ ਕਰ ਲਈ ਹੈ।