ਮਜੀਠੀਆ ਸਣੇ 9 ਅਕਾਲੀ ਵਿਧਾਇਕ ਵਿਰੁੱਧ ਕੇਸ ਦਰਜ

ਚੰਡੀਗੜ੍ਹ, 16 ਮਾਰਚ (ਹਮਦਰਦ ਨਿਊਜ਼ ਸਰਵਿਸ) : ਬਿਕਰਮ ਸਿੰਘ ਮਜੀਠੀਆ ਦੀ ਅਗਾਈ ਹੇਠ ਅਕਾਲੀ ਵਿਧਾਇਕਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘਿਰਾਉ ਕਰਨ ਮਾਮਲੇ ਵਿਚ ਚੰਡੀਗੜ੍ਹ ਦੇ ਸੈਕਟਰ ਤਿੰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਅਕਾਲੀ ਵਿਧਾਇਕਾਂ ਵਿਰੁੱਧ ਹਰਿਆਣਾ ਦੇ ਮੁੱਖ ਮੰਤਰੀ ਨਾਲ ਬਦਸਲੂਕੀ ਦਾ ਦੋਸ਼ ਵੀ ਲਾਇਆ ਹੈ।
ਬਿਕਰਮ ਸਿੰਘ ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 186,323,341 ਅਤੇ 511 ਅਧੀਨ ਦੋਸ਼ ਆਇਦ ਕੀਤੇ ਗਏ ਹਨ। ਇਸ ਮੁੱਦੇ ’ਤੇ ਹਰਿਆਣਾ ਵਿਧਾਨ ਸਭਾ ਦੇ ਸਕੱਤਰੇਤ ਵਿਚ ਸਪੀਕਰ ਦੀ ਪ੍ਰਧਾਨਗੀ ਹੇਠ ਮੀਟਿੰਗ ਵੀ ਸੱਦੀ ਗਈ ਜਿਸ ਵਿਚ ਹਰਿਆਣਾ, ਪੰਜਾਬ ਅਤੇ ਯੂ.ਟੀ. ਦੇ ਅਫ਼ਸਰ ਸ਼ਾਮਲ ਹੋਏ। ਬੈਠਕ ਦੌਰਾਨ ਖੁਲਾਸਾ ਹੋਇਆ ਕਿ 10 ਮਾਰਚ ਦੀ ਘਟਨਾ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਸੀ ਜਿਸ ਦੇ ਚਲਦਿਆਂ ਅਕਾਲੀ ਦਲ ਦੇ ਵਿਧਾਇਕ ਤਕਰੀਬਨ 3 ਘੰਟੇ ਵਿਧਾਨ ਸਭਾ ਕੰਪਲੈਕਸ ਵਿਚ ਰੁਕੇ ਰਹੇ ਅਤੇ ਮਨੋਹਰ ਲਾਲ ਖੱਟੜ ਦੇ ਬਾਹਰ ਆਉਣ ਦੀ ਉਡੀਕ ਕੀਤੀ। ਅਕਾਲੀ ਵਿਧਾਇਕਾਂ ਵੱਲੋਂ ਮਨੋਹਰ ਲਾਲ ਖੱਟੜ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਦਰਜ ਕਰਵਾਇਆ ਗਿਆ ਸੀ।

Video Ad

 

Video Ad