ਪਿੰਡ ਜਵਾਹਰਕੇ ਅੱਜ ਵੀ ਮੂਸੇਵਾਲਾ ਦੇ ਪਰਿਵਾਰ ਲਈ ਇਨਸਾਫ਼ ਮੰਗ ਰਿਹੈ
ਮਾਨਸਾ, 29 ਮਈ, ਹ.ਬ. : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਹੈ। ਜਵਾਹਰਕੇ ਪਿੰਡ, ਜੋ ਕਿ ਮੂਸੇਵਾਲਾ ਦੀ ਆਖ਼ਰੀ ਰਾਈਡ ਬਣ ਗਿਆ ਸੀ। 29 ਮਈ, 2022 ਨੂੰ ਮੂਸੇਵਾਲਾ ਦੇ ਸਰੀਰ ਨੂੰ ਵਿੰਨ੍ਹਣ ਵਾਲੀਆਂ ਗੋਲੀਆਂ ਦੇ ਨਿਸ਼ਾਨ ਅਜੇ ਵੀ ਮੌਜੂਦ ਹਨ। ਪਿੰਡ ਜਵਾਹਰਕੇ ਅੱਜ ਵੀ ਮੂਸੇਵਾਲਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਪਿੰਡ ਦੀ ਪੰਚਾਇਤ ਨੇ ਇਸ ਥਾਂ ਨੂੰ ਯਾਦਗਾਰੀ ਬਣਾਉਣ ਲਈ ਸਿੱਧੂ ਦਾ ਬੁੱਤ ਲਗਾਉਣ ਦੀ ਯੋਜਨਾ ਬਣਾਈ ਹੈ। ਪਹਿਲੀ ਬਰਸੀ ਮੌਕੇ ਪੂਰੇ ਪਿੰਡ ਨੂੰ ਸਿੱਧੂ ਮੂਸੇਵਾਲਾ ਦੇ ਪੋਸਟਰਾਂ ਨਾਲ ਸਜਾਇਆ ਗਿਆ ਅਤੇ ਪਾਠ ਦੇ ਭੋਗ ਪਾ ਕੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਜਿਸ ਵਿੱਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਮੂਸੇਵਾਲਾ ਦੀਆਂ ਤਸਵੀਰਾਂ ਯਾਦਗਾਰੀ ਚਿੰਨ੍ਹ ਵਜੋਂ ਭੇਟ ਕੀਤੀਆਂ ਗਈਆਂ।