ਮਸ਼ਹੂਰ ਟੀਵੀ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੁੰਬਈ, 12 ਨਵੰਬਰ, ਹ.ਬ. : ਟੀਵੀ ਇੰਡਸਟਰੀ ਤੋਂ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਤੇ ਮਾਡਲ ਸਿਧਾਂਤ ਵੀਰ ਸੂਰਿਆਵੰਸ਼ੀ ਦਾ ਦੇਹਾਂਤ ਹੋ ਗਿਆ ਹੈ। ਸਿਧਾਂਤ ‘ਕਸੌਟੀ ਜ਼ਿੰਦਗੀ ਕੀ’ ਵਰਗੇ ਮਸ਼ਹੂਰ ਸੀਰੀਅਲਾਂ ’ਚ ਕੰਮ ਕਰਨ ਲਈ ਜਾਣੇ ਜਾਂਦੇ ਹਨ। ਸ਼ੁੱਕਰਵਾਰ ਨੂੰ ਜਿਮ ’ਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਸਿਧਾਂਤ ਦੀ ਮੌਤ ਹੋ ਗਈ ਹੈ। ਸੂਰਿਆਵੰਸ਼ੀ ਦੀ ਉਮਰ ਸਿਰਫ 46 ਸਾਲ ਸੀ। ਸਿਧਾਂਤ ਵੀਰ ਸੂਰਿਆਵੰਸ਼ੀ ਲੰਬੇ ਸਮੇਂ ਤੋਂ ਟੀਵੀ ਜਗਤ ਨਾਲ ਜੁੜੇ ਹੋਏ ਹਨ, ਹੁਣ ਤਕ ਉਹ ਕਈ ਟੀਵੀ ਸੀਰੀਅਲਾਂ ਵਿਚ ਕੰਮ ਕਰ ਚੁੱਕੇ ਹਨ। 46 ਸਾਲ ਦੀ ਉਮਰ ’ਚ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੇ ਪੂਰੀ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਖ਼ਬਰਾਂ ਮੁਤਾਬਕ ਜਿਮ ’ਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਵੀ ਕਰੀਬ 45 ਮਿੰਟ ਤਕ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅੰਤ ਵਿਚ ਅਦਾਕਾਰ ਨੂੰ ਬਚਾਇਆ ਨਹੀਂ ਜਾ ਸਕਿਆ। 15 ਦਸੰਬਰ 1975 ਨੂੰ ਮੁੰਬਈ ’ਚ ਜਨਮੇ ਸਿਧਾਂਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇਕ ਮਾਡਲ ਵਜੋਂ ਕੀਤੀ ਸੀ।

Video Ad
Video Ad