Home ਤਾਜ਼ਾ ਖਬਰਾਂ ਮਾਣਹਾਨੀ ਕੇਸ ’ਚ ਰਾਹੁਲ ਗਾਂਧੀ ਨੂੰ ਵੱਡਾ ਝਟਕਾ

ਮਾਣਹਾਨੀ ਕੇਸ ’ਚ ਰਾਹੁਲ ਗਾਂਧੀ ਨੂੰ ਵੱਡਾ ਝਟਕਾ

0


ਸੂਰਤ ਕੋਰਟ ਨੇ ਖਾਰਜ ਕੀਤੀ ਪਟੀਸ਼ਨ
ਸੂਰਤ (ਗੁਜਰਾਤ), 20 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) :
ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸੂਰਤ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੁਣ ਉਹ ਇਸ ਮਾਮਲੇ ਵਿੱਚ ਹਾਈਕੋਰਟ ਦਾ ਬੂਹਾ ਖੜਕਾਉਣਗੇ।
ਸੂਰਤ ਦੇ ਐਡੀਸ਼ਨਲ ਸੈਸ਼ਨ ਕੋਰਟ ਜੱਜ ਆਰਪੀ ਮੋਗੇਰਾ ਨੇ ਇਸ ਮਾਮਲੇ ’ਤੇ 13 ਅਪ੍ਰੈਲ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਆਪਣਾ ਫ਼ੈਸਲਾ ਸੁਣਾਉਂਦਿਆਂ ਰਾਹੁਲ ਗਾਂਧੀ ਦੀ ਸਜ਼ਾ ਵਿਰੁੱਧ ਪਟੀਸ਼ਨ ਖਾਰਜ ਕਰ ਦਿੱਤੀ। ਹੁਣ ਰਾਹੁਲ ਹਾਈ ਕੋਰਟ ਵਿੱਚ ਅਪੀਲ ਕਰਨਗੇ।