Home ਤਾਜ਼ਾ ਖਬਰਾਂ ਮਾਨਸਾ ਵਿਚ ਗੋਲੀ ਲੱਗਣ ਕਾਰਨ 6 ਸਾਲਾ ਬੱਚੇ ਦੀ ਮੌਤ

ਮਾਨਸਾ ਵਿਚ ਗੋਲੀ ਲੱਗਣ ਕਾਰਨ 6 ਸਾਲਾ ਬੱਚੇ ਦੀ ਮੌਤ

0


ਮਾਨਸਾ, 17 ਮਾਰਚ, ਹ.ਬ. : ਮਾਨਸਾ ਵਿੱਚ ਇੱਕ 6 ਸਾਲਾ ਬੱਚੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਦੋ ਬੁਲੇਟ ਸਵਾਰਾਂ ਨੇ ਪਿਤਾ ਅਤੇ ਭੈਣ ਦਾ ਹੱਥ ਫੜ ਕੇ ਪੈਦਲ ਜਾ ਰਹੇ 6 ਸਾਲ ਦੇ ਬੱਚੇ ਨੂੰ ਗੋਲੀ ਮਾਰ ਦਿੱਤੀ। ਇਹ ਗੋਲੀਆਂ ਪਿਤਾ ਨੂੰ ਮਾਰਨੀਆਂ ਸਨ ਪਰ ਨਿਸ਼ਾਨਾ 6 ਸਾਲ ਦਾ ਛੋਟਾ ਬੱਚਾ ਬਣ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਘਟਨਾ ਮਾਨਸਾ ਦੇ ਪਿੰਡ ਕੋਟਲੀ ਕਲਾਂ ਦੀ ਹੈ। ਪਿਤਾ ਜਸਪ੍ਰੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ 6 ਸਾਲਾ ਪੁੱਤਰ ਉਦੈਵੀਰ ਸਿੰਘ ਅਤੇ ਧੀ ਨਾਲ ਪਿੰਡ ਦੀ ਸੜਕ ’ਤੇ ਜਾ ਰਿਹਾ ਸੀ। ਉਦੋਂ ਦੋ ਨੌਜਵਾਨ ਬੁਲੇਟ ਮੋਟਰਸਾਈਕਲ ’ਤੇ ਆਏ। ਮੋਟਰਸਾਈਕਲ ਸਵਾਰ ਨੌਜਵਾਨ ਨੇ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਤਾਂ ਬਚ ਗਿਆ ਪਰ ਗੋਲੀਆਂ ਉਸ ਦੇ 6 ਸਾਲਾ ਬੇਟੇ ਨੂੰ ਲੱਗੀਆਂ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ
ਘਟਨਾ ਤੋਂ ਬਾਅਦ ਪਿਤਾ ਤੁਰੰਤ ਆਪਣੇ ਬੱਚੇ ਨੂੰ ਸਿਵਲ ਹਸਪਤਾਲ ਲੈ ਗਏ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇ ਬਾਅਦ ਤੋਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। 6 ਸਾਲਾ ਬੱਚੇ ਦਾ ਪੋਸਟਮਾਰਟਮ ਸ਼ੁੱਕਰਵਾਰ ਸਵੇਰੇ ਕੀਤਾ ਜਾਵੇਗਾ।
ਘਟਨਾ ਤੋਂ ਬਾਅਦ ਪੁਲਿਸ ਵਲੋਂ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ। ਪਰਿਵਾਰ ਨੂੰ ਕਿਸੇ ਗੱਲ ਦਾ ਸ਼ੱਕ ਹੈ, ਜਿਸ ਦੇ ਆਧਾਰ ’ਤੇ ਪੁਲਸ ਨੇ ਮਾਨਸਾ ਅਤੇ ਆਸਪਾਸ ਦੇ ਇਲਾਕਿਆਂ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।