
ਮੋਹਾਲੀ, 18 ਅਗਸਤ, ਹ.ਬ. : ਮੋਹਾਲੀ ਦੇ ਪਿੰਡ ਬੜਮਾਜਰਾ ’ਚ ਮੰਗਲਵਾਰ ਦੇਰ ਰਾਤ ਫਾਈਨਾਂਸਰ ਬੰਟੀ ਸ਼ਰਮਾ (26) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਮੂੰਹ ਅਤੇ ਸਿਰ ’ਤੇ ਡੰਡਿਆਂ ਅਤੇ ਤਲਵਾਰਾਂ ਦੇ ਕਈ ਵਾਰ ਕੀਤੇ ਗਏ। ਮ੍ਰਿਤਕ ਨਸ਼ਾ ਤਸਕਰੀ ਦੇ ਕੇਸ ਵਿੱਚ 14 ਦਿਨ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ ’ਤੇ ਆਇਆ ਸੀ। ਮ੍ਰਿਤਕ ਦੀ ਮਾਂ ਨੇ ਬੇਟੇ ਦੇ ਕਤਲ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਲੌਂਗੀ ਥਾਣਾ ਇੰਚਾਰਜ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਕੁਝ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।