Home ਤਾਜ਼ਾ ਖਬਰਾਂ ਮੁੰਬਈ-ਗੋਆ ਹਾਈਵੇ ’ਤੇ ਵਾਪਰੇ ਸੜਕ ਹਾਦਸਿਆਂ ਵਿਚ 22 ਲੋਕਾਂ ਦੀ ਮੌਤ

ਮੁੰਬਈ-ਗੋਆ ਹਾਈਵੇ ’ਤੇ ਵਾਪਰੇ ਸੜਕ ਹਾਦਸਿਆਂ ਵਿਚ 22 ਲੋਕਾਂ ਦੀ ਮੌਤ

0
ਮੁੰਬਈ-ਗੋਆ ਹਾਈਵੇ ’ਤੇ ਵਾਪਰੇ ਸੜਕ ਹਾਦਸਿਆਂ ਵਿਚ 22 ਲੋਕਾਂ ਦੀ ਮੌਤ

ਮੁੰਬਈ, 19 ਜਨਵਰੀ, ਹ.ਬ. : ਗੋਆ-ਮੁੰਬਈ ਹਾਈਵੇਅ ’ਤੇ ਵੀਰਵਾਰ ਸਵੇਰੇ ਦੋ ਸੜਕ ਹਾਦਸੇ ਵਾਪਰੇ। ਕਣਕਵਲੀ ਨੇੜੇ ਇਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 13 ਯਾਤਰੀਆਂ ਦੀ ਮੌਤ ਹੋ ਗਈ ਜਦਕਿ 23 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਬੱਸ ਵਿੱਚ 36 ਲੋਕ ਸਵਾਰ ਸਨ। ਦੂਜੇ ਪਾਸੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ 4 ਸਾਲ ਦੇ ਬੱਚੇ ਸਮੇਤ 9 ਲੋਕਾਂ ਦੀ ਮੌਤ ਹੋ ਗਈ।
ਗੋਆ-ਮੁੰਬਈ ਹਾਈਵੇ ’ਤੇ ਕਣਕਵਲੀ ਨੇੜੇ ਇਕ ਨਿੱਜੀ ਬੱਸ ਪਲਟ ਗਈ। ਇਸ ਹਾਦਸੇ ’ਚ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਇੱਥੇ ਇਲਾਜ ਦੌਰਾਨ 9 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ। ਬੱਸ ਵਿੱਚ 36 ਲੋਕ ਸਵਾਰ ਸਨ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਹਾਦਸਾ ਡਰਾਈਵਰ ਦਾ ਕੰਟਰੋਲ ਗੁਆਉਣ ਕਾਰਨ ਵਾਪਰਿਆ ਹੈ। ਮੁੰਬਈ-ਗੋਆ ਹਾਈਵੇਅ ’ਤੇ ਇਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ’ਚ 9 ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ 4 ਸਾਲ ਦਾ ਬੱਚਾ ਵੀ ਸ਼ਾਮਲ ਹੈ। ਇਹ ਸਾਰੇ ਆਪਣੇ ਰਿਸ਼ਤੇਦਾਰ ਦੀ ਮੌਤ ’ਤੇ ਸੋਗ ਸਭਾ ’ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ।
ਇਸੇ ਤਰ੍ਹਾਂ ਰਾਜਸਥਾਨ ਦੇ ਸੀਕਰ ’ਚ ਤਿੰਨ ਵਾਹਨਾਂ ਦੀ ਭਿਆਨਕ ਟੱਕਰ ’ਚ 3 ਬੱਚਿਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ’ਚ 4 ਲੋਕ ਜ਼ਖਮੀ ਹੋ ਗਏ। ਤਿੰਨ ਗੰਭੀਰ ਜ਼ਖਮੀਆਂ ਨੂੰ ਪਹਿਲਾਂ ਸੀਕਰ ਅਤੇ ਫਿਰ ਜੈਪੁਰ ਰੈਫਰ ਕੀਤਾ ਗਿਆ, ਜਿਨ੍ਹਾਂ ’ਚੋਂ ਦੋ ਬੱਚੀਆਂ ਦੀ ਮੌਤ ਹੋ ਗਈ। ਇਹ ਹਾਦਸਾ ਖੰਡੇਲਾ-ਪਲਸਾਨਾ ਰੋਡ ’ਤੇ ਖੰਡੇਲਾ ਇਲਾਕੇ ’ਚ ਵਾਪਰਿਆ।