Home ਭਾਰਤ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਵੱਲੋਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਵਿਰੁੱਧ ਲਗਾਏ ਗਏ ਦੋਸ਼ ਗੰਭੀਰ ਹਨ : ਸ਼ਰਦ ਪਵਾਰ

ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਵੱਲੋਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਵਿਰੁੱਧ ਲਗਾਏ ਗਏ ਦੋਸ਼ ਗੰਭੀਰ ਹਨ : ਸ਼ਰਦ ਪਵਾਰ

0
ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਵੱਲੋਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਵਿਰੁੱਧ ਲਗਾਏ ਗਏ ਦੋਸ਼ ਗੰਭੀਰ ਹਨ : ਸ਼ਰਦ ਪਵਾਰ

ਮੁੰਬਈ, 21 ਮਾਰਚ (ਹਮਦਰਦ ਨਿਊਜ਼ ਸਰਵਿਸ) : ਨੈਸ਼ਨਲਿਸ਼ਟ ਕਾਂਗਰਸ ਪਾਰਟੀ (ਐਨਸੀਪੀ) ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਤੇ ਐਨਸੀਪੀ ਆਗੂ ਅਨਿਲ ਦੇਸ਼ਮੁਖ ਵਿਰੁੱਧ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਦਿੱਲੀ ‘ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਮਬੀਰ ਸਿੰਘ ਵੱਲੋਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ‘ਤੇ ਲਗਾਏ ਗਏ ਦੋਸ਼ ਬਹੁਤ ਗੰਭੀਰ ਹਨ। ਉਨ੍ਹਾਂ ਕਿਹਾ ਕਿ ਪਰਮਬੀਰ ਸਿੰਘ ਨੇ ਚਿੱਠੀ ‘ਚ 100 ਕਰੋੜ ਰੁਪਏ ਦੀ ਵਸੂਲੀ ਦੀ ਗੱਲ ਕਹੀ ਹੈ, ਪਰ ਚਿੱਠੀ ‘ਚ ਇਹ ਨਹੀਂ ਦੱਸਿਆ ਗਿਆ ਕਿ ਪੈਸਾ ਕਿਸ ਕੋਲ ਗਿਆ। ਇਸ ਤੋਂ ਇਲਾਵਾ ਚਿੱਠੀ ‘ਤੇ ਪਰਮਬੀਰ ਦੇ ਦਸਤਖ਼ਤ ਵੀ ਨਹੀਂ ਹਨ।
ਸ਼ਰਦ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੋਲ ਗ੍ਰਹਿ ਮੰਤਰੀ ਵਿਰੁੱਧ ਦੋਸ਼ਾਂ ਦੀ ਜਾਂਚ ਦੇ ਸਬੰਧ ‘ਚ ਕੋਈ ਵੀ ਫ਼ੈਸਲਾ ਲੈਣ ਦਾ ਪੂਰਾ ਅਧਿਕਾਰ ਹੈ। ਇਸ ਮੁੱਦੇ ‘ਤੇ ਭਾਜਪਾ ਅਤੇ ਮਨਸੇ ਵੱਲੋਂ ਕੀਤੀ ਘੇਰਾਬੰਦੀ ਬਾਰੇ ਪਵਾਰ ਨੇ ਕਿਹਾ, “ਮੈਨੂੰ ਨਹੀਂ ਪਤਾ ਕਿ ਮਹਾਰਾਸ਼ਟਰ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਾਂ ਨਹੀਂ, ਪਰ ਮੈਂ ਇਹ ਕਹਿਣਾ ਚਾਹਾਂਗਾ ਕਿ ਇਨ੍ਹਾਂ ਦੋਸ਼ਾਂ ਨਾਲ ਸਰਕਾਰ ‘ਤੇ ਕੋਈ ਅਸਰ ਨਹੀਂ ਪਵੇਗਾ।”
ਉਨ੍ਹਾਂ ਕਿਹਾ ਕਿ ਫਿਲਹਾਲ ਅਨਿਲ ਦੇਸ਼ਮੁਖ ਦੇ ਅਸਤੀਫ਼ੇ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਪਰ ਭਲਕ ਤਕ ਫ਼ੈਸਲਾ ਲਿਆ ਜਾ ਸਕਦਾ ਹੈ। ਸ਼ਰਦ ਪਵਾਰ ਨੇ ਸਚਿਨ ਵਾਜੇ ਦੀ ਨਿਯੁਕਤੀ ਬਾਰੇ ਪੁੱਛੇ ਸਵਾਲ ‘ਤੇ ਕਿਹਾ ਕਿ ਸਚਿਨ ਵਾਜੇ ਦੀ ਨਿਯੁਕਤੀ ਨਾ ਤਾਂ ਗ੍ਰਹਿ ਮੰਤਰੀ ਨੇ ਕੀਤਾ ਹੈ ਅਤੇ ਨਾ ਹੀ ਮੁੱਖ ਮੰਤਰੀ ਨੇ। ਸਚਿਨ ਵਾਜੇ ਦੀ ਨਿਯੁਕਤੀ ਦਾ ਫ਼ੈਸਲਾ ਪਰਮਬੀਰ ਸਿੰਘ ਦਾ ਸੀ।