ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਦਿੱਤਾ ਹਥਿਆਰ ਰੱਖਣ ਦਾ ਲਾਇਸੈਂਸ

ਮੁੰਬਈ, 1 ਅਗਸਤ, ਹ.ਬ. : ਫਿਲਮੀ ਅਦਾਕਾਰ ਸਲਮਾਨ ਖਾਨ ਨੂੰ ਹਾਲ ਹੀ ’ਚ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਸਲਮਾਨ ਖਾਨ ਨੇ ਆਪਣੀ ਸੁਰੱਖਿਆ ਲਈ ਅਸਲਾ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ। ਸਲਮਾਨ ਖਾਨ ਦੇ ਹਥਿਆਰ ਲਈ ਲਾਇਸੈਂਸ ਲਈ ਦਿੱਤੀ ਗਈ ਅਰਜ਼ੀ ਨੂੰ ਮੁੰਬਈ ਪੁਲਿਸ ਨੇ ਸਵੀਕਾਰ ਕਰ ਲਿਆ ਹੈ। ਮੁੰਬਈ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਸਲਮਾਨ ਖਾਨ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਅਸਲਾ ਲਾਇਸੈਂਸ ਦਿੱਤਾ ਗਿਆ ਹੈ, ਜਿਸ ਲਈ ਉਨ੍ਹਾਂ ਨੇ ਹਾਲ ਹੀ ਵਿੱਚ ਅਰਜ਼ੀ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਨੇ 22 ਜੁਲਾਈ ਨੂੰ ਮੁੰਬਈ ਪੁਲਿਸ ਕਮਿਸ਼ਨਰ ਵਿਵੇਕ ਨੂੰ ਹਥਿਆਰਾਂ ਦੇ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਾਇਸੈਂਸ ਦੇ ਦਿੱਤਾ ਗਿਆ ਹੈ।

Video Ad
Video Ad