Home ਤਾਜ਼ਾ ਖਬਰਾਂ ਮੁੱਖ ਮੰਤਰੀ ਮਾਨ ਹਸਪਤਾਲ ਵਿੱਚ ਭਰਤੀ, ਪੇਟ ਦਰਦ ਤੋਂ ਬਾਅਦ ਚੈਕਅੱਪ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ

ਮੁੱਖ ਮੰਤਰੀ ਮਾਨ ਹਸਪਤਾਲ ਵਿੱਚ ਭਰਤੀ, ਪੇਟ ਦਰਦ ਤੋਂ ਬਾਅਦ ਚੈਕਅੱਪ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ

0
ਮੁੱਖ ਮੰਤਰੀ ਮਾਨ ਹਸਪਤਾਲ ਵਿੱਚ ਭਰਤੀ, ਪੇਟ ਦਰਦ ਤੋਂ ਬਾਅਦ ਚੈਕਅੱਪ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ

ਚੰਡੀਗੜ੍ਹ, 21 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਉਨ੍ਹਾਂ ਦੇ ਪੇਟ ‘ਚ ਹਲਕਾ ਦਰਦ ਹੋਇਆ ਜਿਸ ਤੋਂ ਬਾਅਦ ਉਸ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ ਫਿਲਹਾਲ ਮੁੱਖ ਮੰਤਰੀ ਦੀ ਟੀਮ ਵੱਲੋਂ ਇਸ ਨੂੰ ਰੂਟੀਨ ਚੈਕਅੱਪ ਕਿਹਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ
ਦਿੱਲੀ ਵਿੱਚ ਭਰਤੀ ਹੋਣ ਤੋਂ ਕੁਝ ਸਮਾਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਆਪਣੇ ਟਵਿਟਰ ਅਕਾਊਂਟ ਤੋਂ ਟਵੀਟ ਕਰਕੇ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਸੀ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿੱਚ ਹੋਏ ਮੁਕਾਬਲੇ ਅਤੇ ਉਨ੍ਹਾਂ ਵਿੱਚ ਮਾਰੇ ਗਏ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਲਈ ਵਧਾਈ ਦਿੱਤੀ ਸੀ ਇਸ ਮੁਕਾਬਲੇ ਨੂੰ ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ
ਦੱਸਿਆ ਜਾ ਰਿਹਾ ਹੈ ਕਿ ਹੁਣ ਸੀਐਮ ਨੂੰ ਕੁਝ ਦਿਨਾਂ ਲਈ ਇਸ ਹਸਪਤਾਲ ਵਿੱਚ ਰੱਖਿਆ ਜਾਵੇਗਾ ਜਿੱਥੇ ਉਨ੍ਹਾਂ ਦੇ ਪੇਟ ਦਰਦ ਤੋਂ ਇਲਾਵਾ ਪੂਰੇ ਸਰੀਰ ਦਾ ਚੈਕਅੱਪ ਵੀ ਕੀਤਾ ਜਾਵੇਗਾ ਦੂਜੇ ਪਾਸੇ ਸੀਐਮ ਭਗਵੰਤ ਮਾਨ ਨੂੰ ਲੈ ਕੇ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ