Home ਤਾਜ਼ਾ ਖਬਰਾਂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਹਿਰਾਸਤ ’ਚ ਲਿਆ

ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਹਿਰਾਸਤ ’ਚ ਲਿਆ

0
ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਹਿਰਾਸਤ ’ਚ ਲਿਆ

ਫਾਂਸੀ ’ਤੇ ਲਟਕਾਇਆ ਜਾਵੇ ਗੋਲਡੀ ਬਰਾੜ : ਬਲਕੌਰ ਸਿੰਘ
ਕੈਲੀਫੋਰਨੀਆ, 2 ਦਸੰਬਰ,ਹ.ਬ. : ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਹਿਰਾਸਤ ’ਚ ਲਿਆ ਗਿਆ ਹੈ। ਇਹ ਜਾਣਕਾਰੀ ਭਾਰਤੀ ਖੁਫੀਆ ਏਜੰਸੀ ਤਕ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਏ ਜਾਣ ਦੀ ਪੁਸ਼ਟੀ ਕੀਤੀ ਹੈ।
ਕੈਲੀਫੋਰਨੀਆਂ ਪੁਲਿਸ ਵਲੋਂ ਇਸ ਦੀ ਪੁਸ਼ਟੀ ਅਜੇ ਤਕ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਵਲੋਂ ਸਿਆਸੀ ਪਨਾਹ ਲੈਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੀਤੇ ਦਿਨ ਹੀ ਗੋਲੜੀ ਬਰਾੜ ਨੁੂੰ ਫੜਾਉਣ ਵਾਲੇ ਨੂੰ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਚਾਹੇ ਦੋ ਕਰੋੜ ਰੁਪਏ ਦੇਣ ਲਈ ਮੈਨੂੰ ਅਪਣੀ ਜ਼ਮੀਨ ਹੀ ਕਿਉਂ ਨਾ ਵੇਚਣੀ ਪਵੇ। ਦੱਸਦੇ ਚਲੀਏ ਕਿ ਗੋਲਡੀ ਬਰਾੜ, ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੈਨੂੰ ਸਵੇਰੇ ਉਠਦੇ ਹੀ ਗੋਲਡੀ ਬਰਾੜ ਦੇ ਫੜੇ ਜਾਣ ਦੀ ਖ਼ਬਰ ਮਿਲੀ ਹੈ। ਪਰ ਮੈਨੁੰ ਉਸ ਦੇ ਫੜੇ ਜਾਣ ਦਾ ਭਰੋਸਾ ਨਹੀਂ ਹੋ ਰਿਹਾ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੋਲਡੀ ਬਰਾੜ ਨੂੰ ਫਾਂਸੀ ’ਤੇ ਲਟਕਾਉਣ ਦੀ ਮੰਗ ਕੀਤੀ। ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ’ਤੇ ਆ ਗਿਆ ਸੀ। ਉਸ ਨੂੰ ਡਰ ਸੀ ਕਿ ਕਿਤੇ ਕੋਈ ਉਸ ਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ। ਖੁਫੀਆ ਏਜੰਸੀਆਂ ਨੂੰ ਮਿਲੇ ਇਨਪੁਟਸ ਮੁਤਾਬਕ ਗੋਲਡੀ ਬਰਾੜ ਨੂੰ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਮੁਖਬਰੀ ਦੇ ਆਧਾਰ ’ਤੇ ਹਿਰਾਸਤ ’ਚ ਲਿਆ ਗਿਅ। ਇਸ ਕਾਰਨ ਇਹ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗੈਂਗਸਟਰਾਂ ਵਿੱਚ ਵੀ ਫੁੱਟ ਪੈ ਗਈ ਹੈ। ਜਿਸ ਕਾਰਨ ਉਹ ਖੁਫੀਆ ਏਜੰਸੀਆਂ ਨੂੰ ਇਕ-ਦੂਜੇ ਖਿਲਾਫ ਇਨਪੁਟ ਦੇ ਰਹੇ ਹਨ।
ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਅਤੇ ਭਾਣਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ। ਅਨਮੋਲ ਨੂੰ ਦੁਬਈ ਵਿਚ ਡਿਟੇਨ ਕੀਤਾ ਗਿਆ ਜਦ ਕਿ ਭਾਣਜੇ ਨੂੰ ਅਜ਼ਰਬੈਜ਼ਾਨ ਵਿਚ ਹਿਰਾਸਤ ਵਿਚ ਲਿਆ ਗਿਆ। ਇਨ੍ਹਾਂ ਦੋਵਾਂ ਨੂੰ ਲਾਰੈਂਸ ਨੇ ਮਾਸੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਵਿਦੇਸ਼ ਭਜਾ ਦਿੱਤਾ ਸੀ। ਦੋਵੇਂ ਨਕਲੀ ਪਾਸਪੋਰਟ ’ਤੇ ਨਕਲੀ ਨਾਂ ਨਾਲ ਵਿਦੇਸ਼ ਪੁੱਜੇ ਸੀ। ਇਨ੍ਹਾਂ ਵਾਪਸ ਲਿਆਉਣ ਦੇ ਲਈ ਕੇਂਦਰੀ ਗ੍ਰਹਿ ਮੰਤਰਾਲਾ ਪੰਜਾਬ ਪੁਲਿਸ ਕੋਲੋਂ ਇਨ੍ਹਾਂ ਦੀ ਅਪਰਾਧਕ ਹਿਸਟਰੀ ਵੀ ਮੰਗ ਚੁੱਕਾ ਹੈ। ਹੁਣ ਦੇਖਦੇ ਹਨ ਕਿ ਕਦੋਂ ਤੱਕ ਗੋਲਡੀ ਬਰਾੜ ਨੂੰ ਪੰਜਾਬ ਲਿਆਇਆ ਜਾਂਦਾ। ਪੰਜਾਬ ਲਿਆਂਦੇ ਜਾਣ ਤੋਂ ਬਾਅਦ ਉਸ ’ਤੇ ਕੀ ਕਾਰਵਾਈ ਹੁੰਦੀ ਹੈ।