ਮੂਸੇਵਾਲਾ ਦੇ ਗਾਣੇ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਸੁਲਝਿਆ

ਚੰਡੀਗੜ੍ਹ, 10 ਨਵੰਬਰ, ਹ.ਬ. : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹੱਲ ਹੋ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਗੀਤ ਨੂੰ ਲੈ ਕੇ ਮੁਸਲਿਮ ਭਾਈਚਾਰੇ ਵੱਲੋਂ ਪ੍ਰਗਟਾਏ ਗਏ ਇਤਰਾਜ਼ਾਂ ’ਤੇ ਇਸ ਗੀਤ ਨੂੰ ਸਹੀ ਮੰਨਿਆ ਹੈ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਮੰਗਲਵਾਰ ਨੂੰ ਰਿਲੀਜ਼ ਕੀਤਾ ਗਿਆ ਸੀ। ਇਸ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਕਿ ਇਹ ਪੈਗੰਬਰ ਮੁਹੰਮਦ ਸਾਹਿਬ ਦਾ ਹਵਾਲਾ ਦਿੰਦਾ ਹੈ। ਬੁੱਧਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਮੁੱਦੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ। ਬਲਕੌਰ ਸਿੰਘ ਨੇ ਫੋਨ ’ਤੇ ਗੱਲਬਾਤ ਕਰਦਿਆਂ ਸ਼ਾਹੀ ਇਮਾਮ ਨੂੰ ਦੱਸਿਆ ਕਿ ਗੀਤ ’ਚ ਵਰਤਿਆ ਗਿਆ ‘ਮੁਹੰਮਦ’ ਸ਼ਬਦ ਪੈਗੰਬਰ ਮੁਹੰਮਦ ਸਾਹਿਬ ਲਈ ਨਹੀਂ ਸਗੋਂ ਉਸ ਵੇਲੇ ਦੇ ਬਾਦਸ਼ਾਹ ਅਮੀਰ ਦੋਸਤ ਮੁਹੰਮਦ ਖਾਨ ਬਾਰੇ ਹੈ, ਜਿਨ੍ਹਾਂ ਨਾਲ ਹਰੀ ਸਿੰਘ ਨਲੂਆ ਨੇ ਜੰਗ ਲੜੀ ਸੀ।

Video Ad
Video Ad