Home ਤਾਜ਼ਾ ਖਬਰਾਂ ਮੂਸੇਵਾਲਾ ਦੇ ਪਿਤਾ ਨੇ ਯੋਗੀ ਸਰਕਾਰ ਦੀ ਕੀਤੀ ਸ਼ਲਾਘਾ

ਮੂਸੇਵਾਲਾ ਦੇ ਪਿਤਾ ਨੇ ਯੋਗੀ ਸਰਕਾਰ ਦੀ ਕੀਤੀ ਸ਼ਲਾਘਾ

0

ਯੋਗੀ ਸਰਕਾਰ ਨੇ ਗੈਂਗਸਟਰਾਂ ਨੂੰ ਕੀਤਾ ਖਤਮ : ਬਲਕੌਰ ਸਿੰਘ
ਯੋਗੀ ਸਰਕਾਰ ਕੋਲੋਂ ਭਗਵੰਤ ਮਾਨ ਕੁੱਝ ਸਿੱਖੇ
ਮਾਨਸਾ, 17 ਅਪ੍ਰੈਲ, ਹ.ਬ. : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਫਿਰ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੁਰੱਖਿਆ ਅਤੇ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਡੀਓਜ਼ ਬਣ ਰਹੀਆਂ ਹਨ ਪਰ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਯੂਪੀ ਸਰਕਾਰ ਲਗਾਤਾਰ ਗੈਂਗਸਟਰਾਂ ਨੂੰ ਖਤਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕੁਝ ਸਿੱਖਣਾ ਚਾਹੀਦਾ ਹੈ।
ਉਹ ਵੀ ਤਾਂ ਸਰਕਾਰ ਹੀ ਹੈ ਪਰ ਭਗਵੰਤ ਮਾਨ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ। ਉਹ ਐਤਵਾਰ ਨੂੰ ਪਿੰਡ ਮੂਸੇਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਇਹ ਡਰ ਪੈਦਾ ਕਰ ਰਹੀ ਹੈ ਕਿ ਕੁਝ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਉਤਾਵਲੇ ਹਨ। ਪਰ ਉਹ ਇਸ ਵਿਚ ਕੋਈ ਯਕੀਨ ਨਹੀਂ ਰੱਖਦੇ ਅਤੇ ਉਹ ਕੋਈ ਵੀ ਗੈਰ ਕਾਨੂੰਨੀ ਤਰੀਕਾ ਨਹੀਂ ਅਪਣਾਉਣਾ ਚਾਹੁੰਦੇ। ਇਸ ਲਈ ਉਹ ਕਾਨੂੰਨੀ ਲੜਾਈ ਲੜਨ ਵਿਚ ਹੀ ਯਕੀਨ ਰੱਖਦੇ ਹਨ।