Home ਤਾਜ਼ਾ ਖਬਰਾਂ ਮੈਡੀਕਲ ਸਟੋਰ ’ਚ ਵੜਿਆ ਟਰੈਕਟਰ, ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ

ਮੈਡੀਕਲ ਸਟੋਰ ’ਚ ਵੜਿਆ ਟਰੈਕਟਰ, ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ

0
ਮੈਡੀਕਲ ਸਟੋਰ ’ਚ ਵੜਿਆ ਟਰੈਕਟਰ, ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ

ਲੁਧਿਆਣਾ, 18 ਜਨਵਰੀ, ਹ.ਬ. : ਲੁਧਿਆਣਾ ਵਿਚ ਇਕ ਮੈਡੀਕਲ ਸਟੋਰ ਦਾ ਸ਼ਟਰ ਅਤੇ ਸ਼ੀਸ਼ਾ ਤੋੜ ਕੇ ਇਕ ਟਰੈਕਟਰ ਅੰਦਰ ਵੜ ਗਿਆ। ਜਿਸ ਕਾਰਨ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਦੇ ਅੰਦਰ ਵੜਨ ਦੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਚੰਡੀਗੜ੍ਹ ਰੋਡ ’ਤੇ ਫੋਰਟਿਸ ਹਸਪਤਾਲ ਦੇ ਸਾਹਮਣੇ ਸਥਿਤ ਪੰਜਾਬ ਮੈਡੀਕਲ ਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੇ ਡਰਾਈਵਰ ਨੂੰ ਨੀਂਦ ਆ ਗਈ ਸੀ। ਜਿਸ ਕਾਰਨ ਉਸ ਕੋਲੋਂ ਟਰੈਕਟਰ ਬੇਕਾਬੂ ਹੋ ਗਿਆ ਅਤੇ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਟਰੈਕਟਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਸ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।