Home ਤਾਜ਼ਾ ਖਬਰਾਂ ਮੋਗਾ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟਰਾਂਜਿਟ ਰਿਮਾਂਡ

ਮੋਗਾ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟਰਾਂਜਿਟ ਰਿਮਾਂਡ

0
ਮੋਗਾ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟਰਾਂਜਿਟ ਰਿਮਾਂਡ

ਮੌਕੇ ’ਤੇ ਮੌਜੂਦ ਸੀ ਲਾਰੈਂਸ ਦਾ ਵਕੀਲ ਸਤਨਾਮ ਸਿੰਘ
ਮਲੋਟ, 1 ਅਗਸਤ, ਹ.ਬ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਯੋਗ ਅਦਾਲਤ ਤੋਂ ਮੋਗਾ ਪੁਲਸ ਨੂੰ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ। ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਅੱਜ ਪੁਰਾ ਹੋਣ ਤੇ ਉਸ ਨੂੰ ਮਲੌਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੋਗਾ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ  ਮਿਲਿਆ । 20 ਅਕਤੂਬਰ 2020 ਨੂੰ ਮਲੌਟ ਦੇ ਨਜ਼ਦੀਕ ਪਿੰਡ ਔਲਖ ਵਿਖੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਰਾਣਾ ਦਾ ਕਤਲ ਹੋਇਆ ਸੀ ਜਿਸ ਵਿਚ ਰਾਣੇ ਦੀ ਪਤਨੀ ਦੇ ਬਿਆਨਾਂ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਗੈਂਗਸਟਰ ਲਾਰੰਸ ਬਿਸ਼ਨੋਈ ਨੂੰ ਥਾਣਾ ਸਦਰ ਮਲੌਟ ਦੀ ਪੁਲਿਸ ਨੇ ਰਿਮਾਂਡ ਲੈਣ ਲਈ ਮਲੌਟ ਦੀ ਅਦਾਲਤ ਵਿਚ 21 ਜੁਲਾਈ ਨੂੰ ਪੇਸ਼ ਕੀਤਾ ਸੀ ਜਿਸ ਵਿਚ ਅਦਾਲਤ ਵਲੋਂ ਪੁਲਿਸ ਨੂੰ 7 ਦਿਨਾਂ ਦਾ ਰਿਮਾਂਡ ਮਿਲਿਆ ਸੀ।