Home ਪੰਜਾਬ ਮੋਹਾਲੀ ’ਚ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ

ਮੋਹਾਲੀ ’ਚ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ

0
ਮੋਹਾਲੀ ’ਚ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ

ਮੋਹਾਲੀ, 20 ਮਾਰਚ (ਹਮਦਰਦ ਨਿਊਜ਼ ਸਰਵਿਸ) : ਮੋਹਾਲੀ ’ਚ ਏਅਰਪੋਰਟ ਰੋਡ ’ਤੇ ਸਥਿਤ ਰਾਧਾਸਵਾਮੀ ਚੌਕ ’ਤੇ ਸ਼ਨਿੱਚਰਵਾਰ ਸਵੇਰੇ ਇੱਕ ਮਰਸਡੀਜ਼ ਕਾਰ ਤੇ ਅਰਟਿਗਾ ਵਿਚਾਲੇ ਜਬਰਦਸਤ ਟੱਕਰ ਹੋਈ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਤਿੰਨ ਦੀ ਹਾਲਤ ਗੰਭੀਰ ਹੈ। ਜ਼ਖਮੀਆਂ ਵਿੱਚੋਂ 2 ਨਿੱਜੀ ਹਸਪਤਾਲ ਵਿੱਚ ਭਰਤੀ ਹਨ, ਜਦਕਿ ਇੱਕ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।
ਮਟੌਰ ਥਾਣੇ ਵਿੱਚ ਤੈਨਾਤ ਤੇ ਮਾਮਲੇ ਦੇ ਜਾਂਚ ਅਧਿਕਾਰੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮ੍ਰਿਤਕਾਂ ਦੀ ਪੜਤਾਲ ਕਰਨ ਵਿੱਚ ਜੁਟੀ ਹੋਈ ਹੈ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਦੋ ਮ੍ਰਿਤਕ ਇੱਕ ਨਾਮੀ ਨਿੱਜੀ ਕੰਪਨੀ ਵਿੱਚ ਨਾਈਟ ਡਿਊਟੀ ਲਾ ਕੇ ਘਰ ਪਰਤ ਰਹੇ ਸਨ। ਇਨ੍ਹਾਂ ਵਿੱਚ ਇੱਕ ਰਾਮ ਪ੍ਰਸਾਦ ਤੇ ਉਸ ਦਾ ਸਾਥੀ ਸੀ। ਜਦਕਿ ਅਰਟਿਗਾ ਕਾਰ ਸਵਾਰਾਂ ਦੀ ਪਛਾਣ ਅਜੇ ਨਹੀਂ ਹੋਈ ਹੈ। ਸੂਤਰਾਂ ਦੇ ਮੁਤਾਬਿਕ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਤੇ ਕਾਰ ਅਰਟੀਗਾ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਅਰਟਿਗਾ ਕਾਰ ਨੂੰ ਟੱਕਰ ਮਾਰਨ ਮਗਰੋਂ ਮਰਸੀਡੀਜ਼ ਨੇ ਦੋ ਸਾਇਕਲ ਸਵਾਰਾਂ ਨੂੰ ਕੁਚਲ ਦਿੱਤਾ ਅਤੇ ਸੜਕ ਕਿਨਾਰੇ ਰੇਲਿੰਗ ਨਾਲ ਜਾ ਟਕਰਾਈ। ਹਾਦਸੇ ਦੌਰਾਨ ਮਰਸੀਡੀਜ਼ ਵਿੱਚ ਤਿੰਨ ਲੋਕ ਸਵਾਰ ਸਨ। ਏਅਰਬੈਗ ਕਾਰਨ ਮਰਸੀਡੀਜ਼ ਸਵਾਰ ਲੋਕ ਬਚ ਗਏ।
ਹਾਦਸੇ ਤੋਂ ਬਾਅਦ ਜ਼ਖ਼ਮੀ ਕਾਰ ਚਾਲਕ ਅਤੇ ਹੋਰ ਲੋਕਾਂ ਨੂੰ ਹਾਦਸੇ ਮਗਰੋਂ ਫੇਜ਼-6 ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਪੁਲਿਸ ਮਾਮਲੇ ਦੀ ਪੜਤਾਲ ਵਿੱਚ ਜੁਟੀ ਹੋਈ ਹੈ। ਦੱਸ ਦੇਈਏ ਕਿ ਇੱਕ ਮਹੀਨੇ ਵਿੱਚ ਇੱਥੇ ਵਾਪਰਿਆ ਇਹ ਦੂਜਾ ਵੱਡਾ ਹਾਦਸਾ ਹੈ। ਇਸ ਤੋਂ ਪਹਿਲਾਂ ਦੋ ਲੋਕਾਂ ਦੀ ਮੌਤ ਫੇਜ-7 ਦੇ ਲਾਈਟ ਪੁਆਇੰਟ ’ਤੇ ਹੋਈ ਸੀ।