Home ਪੰਜਾਬ ਮੋਹਾਲੀ ਵਿਚ ਕਿਸਾਨ ਹਿਤਾਂ ਦਾ ਸਮਰਥਨ ਕਰਨ ਵਾਲੇ ਲੋਕਾਂ ਨੇ ਮਨਾਈ ਕਾਲੀ ਹੋਲੀ

ਮੋਹਾਲੀ ਵਿਚ ਕਿਸਾਨ ਹਿਤਾਂ ਦਾ ਸਮਰਥਨ ਕਰਨ ਵਾਲੇ ਲੋਕਾਂ ਨੇ ਮਨਾਈ ਕਾਲੀ ਹੋਲੀ

0
ਮੋਹਾਲੀ ਵਿਚ ਕਿਸਾਨ ਹਿਤਾਂ ਦਾ ਸਮਰਥਨ ਕਰਨ ਵਾਲੇ ਲੋਕਾਂ ਨੇ ਮਨਾਈ ਕਾਲੀ ਹੋਲੀ

ਮੋਹਾਲੀ, 30 ਮਾਰਚ, ਹ.ਬ. : ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਲਈ ਜਿੱਥੇ ਪਿਛਲੇ 127 ਦਿਨ ਤੋਂ ਦਿੱਲੀ ਦੇ ਬਾਰਡਰਾਂ ’ਤੇ ਧਰਨਿਆਂ ਦਾ ਦੌਰ ਜਾਰੀ ਹੈ। ਹਰਿਆਣਾ ਅਤੇ ਪੰਜਾਬ ਵਿਚ ਸਥਾਨਕ ਪੱਧਰ ’ਤੇ ਵੀ ਰੋਜ਼ਾਨਾ ਪ੍ਰਦਰਸ਼ਨ ਹੋ ਰਹੇ ਹਨ। ਸੋਮਵਾਰ ਨੂੰ ਦੇਸ਼ ਹੋਲੀ ਦੇ ਜਸ਼ਨ ਵਿਚ ਡੁੱਬਿਆ ਹੋਇਆ ਸੀ ਪਰ ਇਸ ਪਾਸੇ ਕਾਲੀ ਹੋਲੀ ਮਨਾਈ ਗਈ। ਮੋਹਾਲੀ ਵਿਚ ਕਿਸਾਨ ਸੰਗਠਨਾਂ ਦੀ ਅਪੀਲ ’ਤੇ ਕਾਲੀ ਹੋਲੀ ਮਨਾਈ ਗਈ। ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਕਾਲੇ ਕੱਪੜੇ ਪਾਏ ਹੋਏ ਸੀ ਤੇ ਕਾਲੇ ਝੰਡੇ ਚੁੱਕੇ ਹੋਏ ਸਨ।
ਮੋਹਾਲੀ ਦੇ ਫੇਜ਼ 7 ਵਿਚ ਸ਼ਾਮ ਕਰੀਬ ਛੇ ਵਜੇ ਕਿਸਾਨਾਂ ਅਤੇ ਉਨ੍ਹਾਂ ਦੀ ਮੰਗਾਂ ਦਾ ਸਮਰਥਨ ਵਾਲੇ ਦੂਜੇ ਵਰਗਾਂ ਦੇ ਲੋਕ ਇਕੱਠੇ ਹੋਣਾ ਸ਼ੁਰੂ ਹੋ ਗਏ। ਇੱਥੇ ਦੇਸ਼ ਦੀ ਸਰਕਾਰ ਦੇ ਖ਼ਿਲਾਫ਼ ਨਾਅਰੇ ਲਾਉਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਪੁਤਲਾ ਵੀ ਸਾੜਿਆ ਅਤੇ ਇਸ ਵਿਚ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ।
ਇਸ ਪ੍ਰੋਗਰਾਮ ਵਿਚ ਨੌਜਵਾਨ ਕਿਸਾਨ ਏਕਤਾ ਮੰਚ ਵਲੋਂ ਸਮਰਥਨ ਦਿੱਤਾ ਗਿਆ। ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਿੱਲੀ ਦੀ ਸਰਹੱਦਾਂ ’ਤੇ ਪਿਛਲੇ ਚਾਰ ਮਹੀਨੇ ਤੋਂ ਅੰਦੋਲਨ ਚਲ ਰਿਹਾ ਹੈ। ਇਸੇ ਤਰ੍ਹਾਂ ਮੋਹਾਲੀ ਦੇ ਫੇਜ਼ 7 ਵਿਚ ਸਵੇਰੇ ਸ਼ਾਮ ਰੋਜ਼ਾਨਾ ਕਿਸਾਨ ਜੱਥੇਬੰਦੀਆਂ ਵਲੋਂ ਅਪਣੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਂਦੀ ਹੈ। ਨੌਜਵਾਨਾਂ ਦਾ ਕਹਿਣਾ ਹੈ ਸਰਕਾਰ ਨੇ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਬੇਇਨਸਾਫੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਦ ਤੱਕ ਉਹ ਅਪਣਾ ਕਿਸਾਨਾਂ ਨੂੰ ਸਹਿਯੋਗ ਦਿੰਦੇ ਰਹਿਣਗੇ ਅਤੇ ਨਾਅਰੇਬਾਜ਼ੀ ਕਰਦੇ ਰਹਾਂਗੇ।