ਮਾਨਸਾ, 29 ਮਈ, ਹ.ਬ. : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ ’ਚ ਨਹੀਂ ਹੈ ਪਰ ਉਹ ਅੱਜ ਵੀ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ ’ਚ ਜ਼ਿੰਦਾ ਹੈ। ਉਹ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰਵਾ ਚੁੱਕਾ ਹੈ ਕਿ ਉਸ ਦੇ ਪ੍ਰਸ਼ੰਸਕ ਆਉਣ ਵਾਲੇ ਕਈ ਸਾਲਾਂ ਤੱਕ ਉਸ ਦੀ ਗਾਇਕੀ ਨੂੰ ਸੁਣਦੇ ਰਹਿਣਗੇ ਅਤੇ ਯੂ-ਟਿਊਬ ’ਤੇ ਵੀ ਰਿਕਾਰਡ ਬਣਾਉਂਦੇ ਰਹਿਣਗੇ। ਉਨ੍ਹਾਂ ਦੇ ਕਈ ਗੀਤ ਰਿਕਾਰਡ ਹੋਏ ਪਏ ਹਨ।
ਸਿੱਧੂ ਦੀ ਹੱਤਿਆ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਬੇਟੇ ਦੇ ਅਜੇ ਕਾਫੀ ਗਾਣੇ ਰਿਕਾਰਡਡ ਪਏ ਹੋਏ ਹਨ। ਮੇਰੀ ਕੋਸ਼ਿਸ਼ ਰਹੇਗੀ ਕਿ ਉਹ ਅਪਣੇ ਬੇਟੇ ਨੂੰ 7-8 ਸਾਲ ਤੱਕ ਜਿੰਦਾ ਰੱਖੇ। ਉਸ ਦੇ ਗੀਤ ਹੌਲੀ-ਹੌਲੀ ਰਿਲੀਜ਼ ਕੀਤੇ ਜਾਣਗੇ।