
ਨਿਊਯਾਰਕ, 17 ਜਨਵਰੀ, ਹ.ਬ. : ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਸੋਮਵਾਰ ਨੂੰ ਯੂਕਰੇਨ ਦੇ ਡਨੀਪਰੋ ਸ਼ਹਿਰ ਵਿੱਚ ਇੱਕ ਵੱਡੀ ਰਿਹਾਇਸ਼ੀ ਇਮਾਰਤ ਉੱਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਜਿਸ ਵਿੱਚ ਘੱਟੋ-ਘੱਟ 40 ਨਾਗਰਿਕ ਮਾਰੇ ਗਏ। ਸੰਯੁਕਤ ਰਾਸ਼ਟਰ ਦੇ ਮੁਖੀ ਦੀ ਸਹਿਯੋਗੀ ਬੁਲਾਰਾ ਸਟੈਫਨੀ ਟ੍ਰੈਂਬਲੇ ਨੇ ਨਿਊਯਾਰਕ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਮਲਾ ਯੁੱਧ ਦੇ ਨਿਯਮਾਂ ਦੀ ਉਲੰਘਣਾ ਦੀ ਇੱਕ ਹੋਰ ਉਦਾਹਰਣ ਹੈ।