ਰਣਬੀਰ ਕਪੂਰ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ, ਟੈਸਟ ਰਿਪੋਰਟ ਨੈਗੇਟਿਵ ਆਈ

ਮੁੰਬਈ, 27 ਮਾਰਚ (ਹਮਦਰਦ ਨਿਊਜ਼ ਸਰਵਿਸ) : ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਹਾਲ ਹੀ ‘ਚ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਹੁਣ ਉਨ੍ਹਾਂ ਦੇ ਚਾਚਾ ਰਣਧੀਰ ਕਪੂਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਠੀਕ ਹਨ। ਉਹ ਕੋਰੋਨਾ ਦੇ ਖਤਰੇ ਤੋਂ ਬਾਹਰ ਹਨ ਅਤੇ ਉਸ ਦਾ ਟੈਸਟ ਨੈਗੇਟਿਵ ਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੀ 9 ਮਾਰਚ ਨੂੰ ਰਣਬੀਰ ਦੀ ਮਾਂ ਨੀਤੂ ਕਪੂਰ ਨੇ ਦੱਸਿਆ ਸੀ ਕਿ ਰਣਬੀਰ ਕਪੂਰ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ ਅਤੇ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਦੋ ਦਿਨ ਪਹਿਲਾਂ ਰਣਬੀਰ ਦੀ ਭੈਣ ਰਿਧੀਮਾ ਕਪੂਰ ਸਾਹਨੀ ਨੇ ਆਪਣੇ ਮਰਹੂਮ ਪਿਤਾ ਰਿਸ਼ੀ ਕਪੂਰ ਲਈ 11ਵੇਂ ਮਹੀਨੇ ਦੀ ਪ੍ਰੇਅਰ ਮੀਟ ਦੌਰਾਨ ਰਣਬੀਰ ਨਾਲ ਇਸ ਤਸਵੀਰ ਸਾਂਝੀ ਕੀਤੀ ਅਤੇ ਇਸ ਮਗਰੋਂ ਸਾਰਿਆਂ ਨੇ ਉਨ੍ਹਾਂ ਦੀ ਸਿਹਤ ਬਾਰੇ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਸਨ।
ਖਬਰਾਂ ਅਨੁਸਾਰ ਰਣਬੀਰ ਦੇ ਚਾਚਾ ਰਣਧੀਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦਾ ਟੈਸਟ ਨੈਗੇਟਿਵ ਆਇਆ ਹੈ ਅਤੇ ਉਹ ਹੁਣ ਬਿਲਕੁਲ ਠੀਕ ਹੈ। ਰਣਧੀਰ ਨੇ ਕਿਹਾ ਕਿ ਉਹ ਰਣਬੀਰ ਨੂੰ ਮਿਲੇ ਸਨ, ਪਰ ਮੈਂ ਇਸ ਗੱਲ ਤੋਂ ਅਣਜਾਣ ਹਾਂ ਕਿ ਉਹ ਕਦੋਂ ਨੈਗੇਟਿਵ ਆਏ ਹਨ।
ਦੱਸ ਦੇਈਏ ਕਿ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਪਹਿਲਾਂ ਰਣਬੀਰ ਆਪਣੀ ਆਉਣ ਵਾਲੀ ਫ਼ਿਲਮ ‘ਬ੍ਰਹਮਾਸ਼ਤਰ’ ਦੀ ਸ਼ੂਟਿੰਗ ਕਰ ਰਹੇ ਸਨ, ਜਿਸ ਦਾ ਨਿਰਦੇਸ਼ਨ ਅਯਾਨ ਮੁਖਰਜੀ ਕਰ ਰਹੇ ਹਨ। ਫ਼ਿਲਮ ‘ਚ ਆਲੀਆ ਭੱਟ, ਅਮਿਤਾਭ ਬੱਚਨ, ਨਾਗਰਜੁਨ ਅਤੇ ਮੌਨੀ ਰਾਏ ਵੀ ਹਨ। ਰਣਬੀਰ 25 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਸ਼ਮਸ਼ੇਰਾ’ ‘ਚ ਵੀ ਨਜ਼ਰ ਆਉਣਗੇ।

Video Ad
Video Ad