Home ਤਾਜ਼ਾ ਖਬਰਾਂ ਰਾਕੇਸ਼ ਟਿਕੈਤ ’ਤੇ ਹਮਲਾ ਮਾਮਲੇ ’ਚ 16 ਲੋਕ ਗ੍ਰਿਫ਼ਤਾਰ

ਰਾਕੇਸ਼ ਟਿਕੈਤ ’ਤੇ ਹਮਲਾ ਮਾਮਲੇ ’ਚ 16 ਲੋਕ ਗ੍ਰਿਫ਼ਤਾਰ

0
ਰਾਕੇਸ਼ ਟਿਕੈਤ ’ਤੇ ਹਮਲਾ ਮਾਮਲੇ ’ਚ 16 ਲੋਕ ਗ੍ਰਿਫ਼ਤਾਰ

ਅਲਵਰ, 3 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਕਿਸਾਨ ਨੇਤਾ ਵੱਖ-ਵੱਖ ਸੂਬਿਆਂ ਵਿੱਚ ਪ੍ਰਚਾਰ ਕਰਨ ਲਈ ਜਾ ਰਹੇ ਹਨ। ਇਸੇ ਵਿਚਕਾਰ ਬੀਤੇ ਕੱਲ੍ਹ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਰਾਜਸਥਾਨ ’ਚ ਹਮਲਾ ਹੋਇਆ ਸੀ। ਪੁਲਿਸ ਨੇ ਹਮਲਾ ਕਰਨ ਦੇ ਦੋਸ਼ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਰਾਕੇਸ਼ ਟਿਕੈਤ ਦੇ ਕਾਫਲੇ ’ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ’ਚ ਹਮਲਾ ਕੀਤਾ ਗਿਆ। ਕੁਝ ਲੋਕਾਂ ਨੇ ਸਵਾਗਤ ਦੇ ਬਹਾਨੇ ਉਨ੍ਹਾਂ ਦੀ ਕਾਰੀ ਤੇ ਉਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਲਈ ਰਾਕੇਸ਼ ਟਿਕੈਤ ਨੇ ਹਮਲੇ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ ਹੈ। ਟਿਕੈਤ ਨੇ ਦੋਸ਼ ਲਾਇਆ ਕਿ ਭਾਜਪਾ ਦੇ ਬੰਦਿਆਂ ਨੇ ਉਨ੍ਹਾਂ ’ਤੇ ਹਮਲਾ ਕੀਤਾ ਹੈ। ਐਫਆਈਆਰ ਮੁਤਾਬਕ ਰਾਕੇਸ਼ ਟਿਕੈਤ ਦੇ ਕਾਫਲੇ ’ਤੇ ਸ਼ੁੱਕਰਵਾਰ ਸ਼ਾਮ ਨੂੰ 33 ਵਿਅਕਤੀਆਂ ਨੇ ਹਮਲਾ ਕੀਤਾ ਸੀ। ਐਫਆਈਆਰ ਵਿਚ ਕਿਹਾ ਗਿਆ ਹੈ ਕਿ ਸਵਾਗਤ ਕਰਨ ਦੇ ਬਹਾਨੇ ਟਿਕੈਤ ਦੀ ਕਾਰ ਰੋਕੀ ਗਈ, ਜਿਸ ਤੋਂ ਬਾਅਦ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਗਿਆ ਤੇ ਗੱਡੀ ’ਤੇ ਸਿਆਹੀ ਵੀ ਸੁੱਟੀ ਗਈ। ਦੱਸ ਦਈਏ ਕਿ ਰਾਕੇਸ਼ ਟਿਕੈਤ ’ਤੇ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਉਹ ਸਵਾਲੀ ਵਿਚ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਨਸੂਰ ਵਿਚ ਸਭਾ ਕਰਨ ਜਾ ਰਹੇ ਸੀ। ਹਮਲੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਇੱਕ ਕੇਸ ਦਰਜ ਕੀਤਾ ਗਿਆ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਉਨ੍ਹਾਂ ’ਤੇ ਹਮਲਾ ਕਰਵਾਇਆ ਹੈ। ਉਧਰ ਭਾਜਪਾ ਨੇ ਇਸ ਮਾਮਲੇ ਤੋਂ ਆਪਣਾ ਪੱਲਾ ਝਾੜਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਇਸ ਹਮਲੇ ਨਾਲ ਕੋਈ ਸਬੰਧ ਨਹੀਂ ਹੈ। ++++++++++++
ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਐ ਭਾਜਪਾ ਸਰਕਾਰ
ਕੇਂਦਰ ਵੱਲੋਂ ਪੰਜਾਬ ’ਚ ਬੰਧੂਆ ਮਜ਼ਦੂਰੀ ਦੇ ਦੋਸ਼ਾਂ ਦੇ ਜਵਾਬ ’ਚ ਬੋਲੇ ਰੰਧਾਵਾ
ਚੰਡੀਗੜ੍ਹ, 3 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੇਂਦਰ ਵੱਲੋਂ ਪੰਜਾਬ ਦੇ ਕਿਸਾਨਾਂ ’ਤੇ ਬੰਧੂਆ ਮਜ਼ਦੂਰੀ ਦੇ ਲਾਏ ਦੋਸ਼ਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਤਿੱਖੇ ਸ਼ਬਦੀ ਵਾਰ ਕੀਤੇ ਹਨ। ਸੂਬਾ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਕੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਤਾਕ ਵਿੱਚ ਹੈ, ਪਰ ਉਹ ਆਪਣੇ ਯਤਨਾਂ ਵਿੱਚ ਸਫ਼ਲ ਨਹੀਂ ਹੋਵੇਗੀ।
ਦਰਅਸਲ, ਕੇਂਦਰੀ ਗ੍ਰਹਿ ਮੰਤਰਾਲੇ ਨੇ 17 ਮਾਰਚ ਨੂੰ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਕੰਮ ਕਰਨ ਵਾਲੇ ਯੂਪੀ-ਬਿਹਾਰ ਤੋਂ ਆਉਣ ਵਾਲੇ ਖੇਤੀ ਮਜ਼ਦੂਰਾਂ ਨੂੰ ਨਸ਼ੇ ਦਾ ਆਦੀ ਬਣਾ ਕੇ ਬੰਧੂਆ ਮਜ਼ਦੂਰੀ ਕਰਵਾਈ ਜਾਂਦੀ ਹੈ। ਇੰਨਾ ਹੀ ਨਹੀਂ ਕਈ ਮਜ਼ਦੂਰਾਂ ਨੂੰ ਘੰਟਿਆਂ ਬੱਧੀ ਕੰਮ ਬਦਲੇ ਨਿਗੂਣੀ ਤਨਖਾਹ ਦਿੱਤੀ ਜਾਂਦੀ ਹੈ। ਚਿੱਠੀ ’ਚ ਬੀਐਸਐਫ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਦੇ ਮੁਤਾਬਕ ਸਾਲ 2019-20 ’ਚ 58 ਖੇਤੀ ਮਜਦੂਰਾਂ ਨੂੰ ਛੁਡਾਇਆ ਗਿਆ ਸੀ। ਹਾਲਾਂਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ ਕਦਮ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਵਾਲਾ ਕਦਮ ਦੱਸ ਰਹੀਆਂ ਹਨ।
ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਸਰਾਸਰ ਗਲਤ ਹੈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਨੂੰ ਤਤਕਾਲ ਪ੍ਰਭਾਵ ਨਾਲ ਆਪਣੀ ਚਿੱਠੀ ਵਾਪਸ ਲੈਣੀ ਚਾਹੀਦੀ ਹੈ ਤੇ ਪੰਜਾਬ ਦੇ ਕਿਸਾਨਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ। ਜੋ ਕਿਸਾਨ ਦਿੱਲੀ ਬੈਠੇ ਹਨ ਉਨ੍ਹਾਂ ਨੂੰ ਖਿੰਡਾਉਣ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਨ ’ਚ ਪੰਜਾਬ ਦੇ ਕਿਸਾਨਾਂ ਪ੍ਰਤੀ ਨਫਰਤ ਜਾਗ ਗਈ ਹੈ। ਇਸ ਲਈ ਉਹ ਉਨ੍ਹਾਂ ਨੂੰ ਪੁੱਠੇ-ਸਿੱਧੇ ਬਿਆਨਾਂ ਰਾਹੀਂ ਉਲਝਾਉਣਾ ਚਾਹੁੰਦੀ ਹੈ।
ਭਾਜਪਾ ਇਸ ਮੁੱਦੇ ’ਤੇ ਪੰਜਾਬ ਦੀ ਕੈਪਟਨ ਸਰਕਾਰ ’ਤੇ ਨਿਸ਼ਾਨਾ ਸਾਧ ਰਹੀ ਹੈ। ਭਾਜਪਾ ਨੇਤਾ ਤਰੁਣ ਚੁੱਘ ਨੇ ਕਿਹਾ ਕਿ ਨਾ ਇਹ ਚਿੱਠੀ ਲੇਬਰ ਦੇ ਖਿਲਾਫ ਹੈ ਤੇ ਨਾ ਹੀ ਕਿਸਾਨਾਂ ਦੇ ਖਿਲਾਫ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐਸਐਫ ਦੀ ਜਾਣਕਾਰੀ ਦੇ ਮੁਤਾਬਕ ਪੰਜਾਬ ਦੇ ਗ੍ਰਹਿ ਮੰਤਰਾਲੇ ਨੂੰ ਸਾਵਧਾਨ ਕੀਤਾ ਹੈ। ਬੀਜੇਪੀ ਦਾ ਇਲਜ਼ਾਮ ਹੈ ਕਿ ਕੈਪਟਨ ਸਾਹਿਬ ਜਨਤਾ ਨੂੰ ਨਸ਼ੇ ਦੀ ਵਜ੍ਹਾ ਨਾਲ ਮਰਨ ਵਾਲਿਆਂ ਦੀ ਸੰਖਿਆ ਬਾਰੇ ਵੀ ਦੱਸਣ। ਅੱਜ ਕੈਪਟਨ ਸਰਕਾਰ ਮਾਫੀਆ ਦੇ ਸਾਹਮਣੇ ਸਰੰਡਰ ਕਰਦੇ ਹਨ, ਚਾਹੇ ਉਹ ਡਰੱਗ ਮਾਫੀਆ ਹੋਵੇ, ਚਾਹੇ ਰੇਤ ਮਾਫੀਆ ਹੋਵੇ। ਮਾਫੀਆ ਪੰਜਾਬ ਦੀ ਸਰਕਾਰ ਦੀ ਨੀਤੀ ਤੇ ਨੇਚਾ ਤੈਅ ਕਰ ਰਹੇ ਹਨ।