ਰਾਬਰਟ ਵਾਡਰਾ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਕੀਤਾ ਆਈਸੋਲੇਟ

ਨਵੀਂ ਦਿੱਲੀ, 2 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਦੀ ਕੋਰੋਨਾ ਰਿਪੋਰਟ ਸ਼ੁੱਕਰਵਾਰ ਨੂੰ ਪਾਜ਼ੀਟਿਵ ਆਈ। ਇਸ ਤੋਂ ਬਾਅਦ ਪ੍ਰਿਯੰਕਾ ਨੇ ਆਪਣਾ ਅਸਾਮ ਦੌਰਾ ਰੱਦ ਕਰ ਦਿੱਤਾ ਹੈ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਖੁਦ ਨੂੰ ਹੋਮ ਆਈਸੋਲੇਟ ਕਰ ਲਿਆ ਹੈ।
ਪ੍ਰਿਯੰਕਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਹਾਲ ਹੀ ‘ਚ ਕੋਰੋਨਾ ਲਾਗ ਦੀ ਲਪੇਟ ‘ਚ ਆਉਣ ਕਾਰਨ ਮੈਨੂੰ ਆਪਣਾ ਅਸਾਮ ਦੌਰਾਨ ਰੱਦ ਕਰਨਾ ਪਿਆ ਹੈ। ਮੇਰੀ ਰਿਪੋਰਟ ਨੈਗੇਟਿਵ ਆਈ ਹੈ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਂ ਅਗਲੇ ਕੁਝ ਦਿਨਾਂ ਤਕ ਆਈਸੋਲੇਸ਼ਨ ‘ਚ ਰਹਾਂਗੀ।”
ਪ੍ਰਿਅੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਅਸਾਮ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਤਿੰਨ ਰੈਲੀਆਂ ਕਰਨੀਆਂ ਸਨ। ਪਹਿਲੀ ਰੈਲੀ ਗੋਲਪਾੜਾ ਈਸਟ, ਦੂਜੀ ਗੋਲਕਗੰਜ ਅਤੇ ਤੀਜੀ ਸਾਰੂਖੇੜੀ ‘ਚ ਹੋਣੀ ਸੀ। ਇਨ੍ਹਾਂ ਰੈਲੀਆਂ ਸਮੇਤ ਅਗਲੇ ਕੁਝ ਦਿਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ‘ਚ ਹਾਲਾਤ ਲਗਾਤਾਰ ਬਦਤਰ ਹੁੰਦੇ ਜਾ ਰਹੇ ਹਨ। ਵੀਰਵਾਰ ਨੂੰ 81,398 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਦੌਰਾਨ 50,384 ਮਰੀਜ਼ ਠੀਕ ਹੋਏ ਸਨ ਅਤੇ 468 ਲੋਕਾਂ ਦੀ ਮੌਤ ਹੋ ਗਈ ਸੀ। ਵੀਰਵਾਰ ਨੂੰ ਨਵੇਂ ਕੇਸਾਂ ਦੀ ਗਿਣਤੀ 1 ਅਕਤੂਬਰ 2020 ਤੋਂ ਬਾਅਦ ਸਭ ਤੋਂ ਵੱਧ ਸੀ। ਉਦੋਂ 81,785 ਮਾਮਲੇ ਸਨ।
ਦੇਸ਼ ‘ਚ ਹੁਣ ਤਕ ਲਗਭਗ 1.23 ਕਰੋੜ ਲੋਕ ਇਸ ਵਾਇਰਸ ਦੀ ਲਪੇਟ ‘ਚ ਆਏ ਹਨ। ਇਨ੍ਹਾਂ ‘ਚੋਂ 1.15 ਕਰੋੜ ਲੋਕ ਇਲਾਜ ਮਗਰੋਂ ਠੀਕ ਹੋ ਚੁੱਕੇ ਹਨ, ਜਦਕਿ 1.63 ਲੱਖ ਆਪਣੀ ਜਾਨ ਗੁਆ ਚੁੱਕੇ ਹਨ।

Video Ad
Video Ad