Home ਭਾਰਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਏਮਜ਼ ‘ਚ ਦਾਖ਼ਲ ਕਰਵਾਇਆ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਏਮਜ਼ ‘ਚ ਦਾਖ਼ਲ ਕਰਵਾਇਆ

0
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਏਮਜ਼ ‘ਚ ਦਾਖ਼ਲ ਕਰਵਾਇਆ

ਨਵੀਂ ਦਿੱਲੀ, 27 ਮਾਰਚ (ਹਮਦਰਦ ਨਿਊਜ਼ ਸਰਵਿਸ) : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਰਮੀ ਹਸਪਤਾਲ ਤੋਂ ਦਿੱਲੀ ਏਮਜ਼ ਰੈਫ਼ਰ ਕੀਤਾ ਗਿਆ ਹੈ। ਇਸ ਸਮੇਂ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਹੁਣ ਏਮਜ਼ ‘ਚ ਹੀ ਉਨ੍ਹਾਂ ਦਾ ਇਲਾਜ ਹੋਵੇਗਾ। ਕੋਵਿੰਦ ਨੂੰ ਪਿਛਲੇ ਦਿਨੀਂ (26 ਮਾਰਚ) ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਆਰ. ਐਂਡ ਆਰ. ਆਰਮੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।
ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿੰਦ ਦੇ ਬੇਟੇ ਨਾਲ ਫ਼ੋਨ ‘ਤੇ ਗੱਲ ਕੀਤੀ ਸੀ ਅਤੇ ਉਨ੍ਹਾਂ ਦੀ ਤਬੀਅਤ ਬਾਰੇ ਪੁੱਛਿਆ ਸੀ। ਮੋਦੀ ਨੇ ਰਾਸ਼ਟਰਪਤੀ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਸੀ। ਮੋਦੀ ਦੋ ਦਿਨਾਂ ਵਿਦੇਸ਼ ਯਾਤਰਾ ‘ਤੇ ਬੰਗਲਾਦੇਸ਼ ਗਏ ਸਨ।
ਇਸ ਤੋਂ ਪਹਿਲਾਂ ਰਾਮਨਾਥ ਕੋਵਿੰਦ ਨੇ ਬੰਗਲਾਦੇਸ਼ ਨੂੰ ਆਜ਼ਾਦੀ ਦੀ 50ਵੀਂ ਵਰ੍ਹੇਗੰਢ ‘ਤੇ ਵਧਾਈ ਦਿੱਤੀ ਸੀ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਕਾਰ ਮਜ਼ਬੂਤ ਰਾਜਨੀਤਿਕ ਵਚਨਬੱਧਤਾ ਦੀ ਗੱਲ ਕੀਤੀ ਅਤੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਸੀ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਬੀਤੀ 3 ਮਾਰਚ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਈ ਸੀ। ਰਾਸ਼ਟਰਪਤੀ ਆਪਣੀ ਬੇਟੀ ਨਾਲ ਆਰਮੀ ਹਸਪਤਾਲ ਪਹੁੰਚੇ ਸਨ ਅਤੇ ਉੱਥੇ ਟੀਕਾ ਲਗਵਾਇਆ ਸੀ। ਉਦੋਂ ਉਨ੍ਹਾਂ ਨੇ ਦੇਸ਼ ‘ਚ ਟੀਕਾਕਰਨ ਮੁਹਿੰਮ ਨੂੰ ਸਫ਼ਲਤਾਪੂਰਵਕ ਚਲਾਉਣ ਲਈ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਯੋਗ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ ਸੀ।