ਰੋਡ ਰੇਜ ਕੇਸ ਵਿਚ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ

ਨਵੀਂ ਦਿੱਲੀ, 19 ਮਈ, ਹ.ਬ. : 34 ਸਾਲ ਪੁਰਾਣੇ ਰੋਡਰੇਜ ਕੇਸ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 1 ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ। ਸਿੱਧੂ ਦੇ ਹਮਲੇ ਵਿਚ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਸੁਪਰੀਮ ਕਰਟ ਨੇ ਉਨ੍ਹਾਂ 1 ਹਜ਼ਾਰ ਰੁਪਏ ਜੁਰਮਾਨਾ ਦੇ ਕੇ ਛੱਡ ਦਿੱਤਾ ਸੀ। ਸਿੱਧੂ ਨੂੰ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਫੇਰ ਉਹ ਸਰੰਡਰ ਕਰਨਗੇ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿਚ ਕਾਨੂੰਨ ਦੀ ਪਾਲਣਾ ਕਰਨੀ ਹੋਵੇਗੀ।

Video Ad
Video Ad