ਲਾਲੂ ਯਾਦਵ ਦੀ ਜ਼ਮਾਨਤ ’ਤੇ ਹੁਣ 16 ਨੂੰ ਹੋਵੇਗੀ ਸੁਣਵਾਈ

ਰਾਂਚੀ, 9 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਬਿਹਾਰ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਤੇਜ ਪ੍ਰਤਾਪ ਯਾਦਵ ਦੇ ਪਿਤਾ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ’ਤੇ ਹੁਣ 16 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਅੱਜ ਝਾਰਖੰਡ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਸੀਬੀਆਈ ਵੱਲੋਂ ਲਾਲੂ ਦੀ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਸਮੇਂ ਦੀ ਮੰਗ ਕੀਤੀ ਗਈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਵਾਰ ਫਿਰ ਤੋਂ ਰਾਸ਼ਟਰੀ ਜਨਤਾ ਦਲ (ਰਾਜਦ) ਸੁਪਰੀਮੋ ਲਾਲੂ ਪ੍ਰਸਾਦ ਯਾਦਵ ਝਾਰਖੰਡ ਹਾਈਕੋਰਟ ਨੂੰ ਜ਼ਮਾਨਤ ਦੇਣ ਦੀ ਗੁਹਾਰ ਲਾਈ ਸੀ। ਚਾਰਾ ਘਪਲੇ ਦੇ ਚਾਰ ਮਾਮਲਿਆਂ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਲਾਲੂ ਯਾਦਵ ਨੇ ਬੀਤੇ ਦਿਨ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਅੱਧੀ ਸਜ਼ਾ ਭੁਗਤਣ ਦੇ ਦਮ ’ਤੇ ਨਵੇਂ ਸਿਰੇ ਤੋਂ ਜ਼ਮਾਨਤ ਦੀ ਗੁਹਾਰ ਲਾਈ ਸੀ। ਲਾਲੂ ਵੱਲੋਂ ਉਨ੍ਹਾਂ ਦੇ ਵਕੀਲ ਦੇਵਸ਼੍ਰੀ ਮੰਡਲ ਵੱਲੋਂ ਜ਼ਮਾਨਤ ਦੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ।

Video Ad
Video Ad