Home ਤਾਜ਼ਾ ਖਬਰਾਂ ਲਾਲ ਕਿਲ੍ਹਾ ਹਿੰਸਾ : ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲ਼ੀ

ਲਾਲ ਕਿਲ੍ਹਾ ਹਿੰਸਾ : ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲ਼ੀ

0
ਲਾਲ ਕਿਲ੍ਹਾ ਹਿੰਸਾ : ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲ਼ੀ

ਨਵੀਂ ਦਿੱਲੀ, 31 ਮਾਰਚ (ਹਮਦਰਦ ਨਿਊਜ਼ ਸਰਵਿਸ) : ਦਿੱਲੀ ਵਿੱਚ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹੋਈ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਨਹੀਂ ਹੋ ਸਕੀ।
ਦਿੱਲੀ ਦੀ ਇੱਕ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦੇ ਹੋਏ ਇਸ ਕੇਸ ਨੂੰ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੂੰ ਟਰਾਂਸਫਰ ਕਰ ਦਿੱਤਾ। ਹੁਣ ਜ਼ਿਲ੍ਹਾ ਜੱਜ ਤੈਅ ਕਰਨਗੇ ਕਿ ਇਸ ਮਾਮਲੇ ਦੀ ਸੁਣਵਾਈ ਕਿਹੜੇ ਜੱਜ ਕਰਨਗੇ, ਕਿਉਂਕਿ ਜਿਸ ਅਦਾਲਤ ਵਿੱਚ ਇਹ ਮਾਮਲਾ ਚੱਲ ਰਿਹਾ ਸੀ, ਉਸ ਕੋਰਟ ਦੇ ਜੱਜ ਦਾ ਤਬਾਦਲਾ ਹੋ ਚੁੱਕਾ ਹੈ। ਇਸ ਵਿਚਕਾਰ ਦਿੱਲੀ ਪੁਲਿਸ ਅਪਰਾਧ ਸ਼ਾਖਾ ਦੇ ਜਾਂਚ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ 7 ਮੁਲਜ਼ਮਾਂ ਨੂੰ ਵਧੀਕ ਸੈਸ਼ਨ ਜੱਜ ਨੇ ਜ਼ਮਾਨਤ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਦਿੱਲੀ ਪੁਲਿਸ ਨੂੰ ਵੀ ਕਿਹਾ ਹੈ ਕਿ ਉਹ ਸਿੱਧੂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਜਲਦ ਤੋਂ ਜਲਦ ਜਵਾਬ ਦੇਵੇ।
ਦੱਸ ਦੇਈਏ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੀ ਟੀਮ ਨੇ 8 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 50 ਦਿਨਾਂ ਤੋਂ ਪੁਲਿਸ ਹਿਰਾਸਤ ਵਿੱਚ ਹੈ।