ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜ਼ਮਾਨਤ ਰੱਦ

ਲੁਧਿਆਣਾ, 5 ਅਗਸਤ, ਹ.ਬ. : ਲੁਧਿਆਣਾ ਵਿੱਚ ਇੱਕ ਹਫ਼ਤਾ ਪਹਿਲਾਂ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਸੁਬਰਾਮਨੀਅਮ ’ਤੇ ਐਲਡੀਪੀ ਮਾਮਲਿਆਂ ਦੀ ਅਲਾਟਮੈਂਟ ’ਚ ਘਪਲੇ ਦਾ ਦੋਸ਼ ਹੈ। ਇਸ ਮਾਮਲੇ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ ਹੈ।ਸੁਬਰਾਮਨੀਅਮ ’ਤੇ ਐਲਡੀਪੀ ਕੇਸ ਅਲਾਟ ਕਰਨ ਵੇਲੇ ਧੋਖਾਧੜੀ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਸੁਬਰਾਮਨੀਅਮ ਅਤੇ ਪੰਜ ਹੋਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਸੁਬਰਾਮਨੀਅਮ ਦੇ ਪੀਏ ਸੰਦੀਪ ਸ਼ਰਮਾ ਨੂੰ ਵੀ ਗ੍ਰਿਫਤਾਰ ਕਰਕੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਵਧੀਕ ਸੈਸ਼ਨ ਜੱਜ ਡਾ: ਅਜੀਤ ਅੱਤਰੀ ਦੀ ਅਦਾਲਤ ਨੇ ਸੁਬਰਾਮਨੀਅਮ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।

Video Ad
Video Ad