ਲੁਧਿਆਣਾ ਦੀ ਧਾਗਾ ਫੈਕਟਰੀ ਵਿਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਲੁਧਿਆਣਾ, 21 ਨਵੰਬਰ, ਹ.ਬ. : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਜੋਧੇਵਾਲ ਬਸਤੀ ਨੇੜੇ ਅੱਜ ਤੜਕੇ ਇੱਕ ਧਾਗੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉਨ ਸੜ ਕੇ ਸੁਆਹ ਹੋ ਗਈ। ਫੈਕਟਰੀ ’ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਵਧ ਗਈ। ਅੱਗ ਕਾਰਨ ਪੂਰੀ ਇਮਾਰਤ ਨੁਕਸਾਨੀ ਗਈ।
ਇਸ ਦੇ ਨਾਲ ਹੀ ਅੱਗ ਦੀਆਂ ਲਪਟਾਂ ਨੇੜੇ ਸਥਿਤ ਫੈਕਟਰੀਆਂ ਤੱਕ ਪਹੁੰਚਣੀਆਂ ਸ਼ੁਰੂ ਹੋ ਗਈਆਂ। ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ । ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੀ ਬਿਲਡਿੰਗ ਨੂੰ ਨੁਕਸਾਨ ਪਹੁੰਚਿਆ ਹੈ।

Video Ad
Video Ad