
ਲੁਧਿਆਣਾ, 13 ਅਗਸਤ, ਹ.ਬ. : ਪੰਜਾਬ ਦੀ ਲੁਧਿਆਣਾ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਰਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜ਼ੀਰਕਪੁਰ ਸਥਿਤ ਆਪਣੇ ਰਿਸ਼ਤੇਦਾਰ ਦੇ ਘਰ ਲੁਕਿਆ ਹੋਇਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਨਿਊਟਰਨ ਪਿਛਲੇ ਕੁਝ ਦਿਨਾਂ ਤੋਂ ਜ਼ੀਰਕਪੁਰ ’ਚ ਨਜ਼ਰ ਆ ਰਿਹਾ ਹੈ। ਗੈਂਗਸਟਰ ਨਿਊਟਰਨ ਨੂੰ ਫੜਨ ਲਈ ਪੁਲਿਸ ਦੀ ਟੀਮ ਨੇ ਪਿਛਲੇ ਦੋ ਦਿਨਾਂ ਤੋਂ ਜ਼ੀਰਕਪੁਰ ’ਚ ਡੇਰਾ ਲਾਇਆ ਸੀ। ਦੇਰ ਰਾਤ ਜਿਵੇਂ ਹੀ ਪੁਲਸ ਨੂੰ ਪਤਾ ਲੱਗਾ ਕਿ ਨਿਊਟਰਨ ਆਪਣੇ ਰਿਸ਼ਤੇਦਾਰ ਦੇ ਘਰ ਆਇਆ ਹੈ ਤਾਂ ਪੁਲਸ ਨੇ ਉਸ ਦੇ ਘਰ ਛਾਪਾ ਮਾਰਿਆ। ਨਿਊਟਰਨ ਨੇ ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੁਧਿਆਣਾ ਸੀਆਈਏ-2 ਦੀ ਟੀਮ ਨੇ ਉਸ ਨੂੰ ਫੜ ਲਿਆ। ਪੁਲਿਸ ਗੈਂਗਸਟਰ ਨੂੰ ਫੜ ਕੇ ਸ਼ੁੱਕਰਵਾਰ ਦੇਰ ਸ਼ਾਮ ਲੁਧਿਆਣਾ ਲੈ ਆਈ। ਗੈਂਗਸਟਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।