ਲੁਧਿਆਣਾ ਵਿਚ ਗੰਨ ਕਲਚਰ ’ਤੇ ਪੁਲਿਸ ਦੀ ਸਖ਼ਤੀ

ਲੁਧਿਆਣਾ, 14 ਨਵੰਬਰ, ਹ.ਬ. : ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਦੇ ਹੋਏ ਅਸਲਾ ਲਾਇਸੰਸ ਜਾਰੀ ਕਰਨ ’ਤੇ ਰੋਕ ਲਗਾ ਦਿੱਤੀ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਜ਼ਿਲ੍ਹਿਆਂ ਵਿਚ ਭੇਜ ਦਿੱਤਾ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਸ਼ੋਸ਼ਲ ਮੀਡੀਆ ਤੇ ਸ਼ਰੇਆਮ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੈ। ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਕ ਗੀਤਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਨਤਕ ਇਕੱਠਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਾਣਕਾਰੀ ਦਿੰਦਿਆਂ ਸੀ.ਪੀ.ਕੌਸਤੁਭ ਸ਼ਰਮਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ ਜਾਂ ਹੋਰ ਜਨਤਕ ਥਾਵਾਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਹਿੰਸਕ ਗੀਤ ਚਲਾਉਂਦਾ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਜੇਕਰ ਉਹ ਧਾਰਮਿਕ ਸਮਾਗਮਾਂ ਜਾਂ ਹੋਰ ਵਿਆਹਾਂ ਵਿੱਚ ਹਥਿਆਰ ਲੈ ਕੇ ਜਾਂਦਾ ਹੈ ਜਾਂ ਹਥਿਆਰਾਂ ਦੀ ਪ੍ਰਦਰਸ਼ਨੀ ਕਰਦਾ ਹੈ ਤਾਂ ਗੰਨ ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Video Ad
Video Ad