
ਹਾਦਸੇ ’ਚ ਔਰਤ ਵਾਲ-ਵਾਲ ਬਚੀ
ਲੁਧਿਆਣਾ , 10 ਅਗਸਤ, ਹ.ਬ. : ਪੰਜਾਬ ਦੇ ਲੁਧਿਆਣਾ ਦੇ ਕਸਬਾ ਸਮਰਾਲਾ ਦੇ ਪਿੰਡ ਢਿੱਲਵਾਂ ਵਿੱਚ ਇੱਕ ਵਿਧਵਾ ਦੇ ਘਰ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਾਦਸੇ ’ਚ ਔਰਤ ਵਾਲ-ਵਾਲ ਬਚ ਗਈ। ਔਰਤ ਨੂੰ ਸ਼ੱਕ ਹੈ ਕਿ ਉਸ ਦੇ ਭਤੀਜੇ ਨੇ ਹੀ ਉਸ ’ਤੇ ਹਮਲਾ ਕਰਵਾਇਆ ਹੈ। ਸਮਰਾਲਾ ਪੁਲਸ ਨੇ ਉਸ ਦੇ ਭਤੀਜੇ ਮਨਪ੍ਰੀਤ ਸਿੰਘ ਉਰਫ ਮਨੀ ਪਿੰਡ ਜਲਾਨਪੁਰ ਅਤੇ ਉਸ ਦੇ ਸਾਥੀ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਸੁਖਦੇਵ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਰਾਤ ਨੂੰ ਘਰ ਦੇ ਵਰਾਂਡੇ ਵਿੱਚ ਸੁੱਤੀ ਪਈ ਸੀ ਜਦੋਂ ਦੋ ਵਿਅਕਤੀ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਤਾਂ ਮੁਲਜ਼ਮਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਪਰ ਉਹ ਵਾਲ-ਵਾਲ ਬਚ ਗਈ। ਉਸ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਫ਼ਰਾਰ ਹੋ ਗਏ। ਮੌਕੇ ’ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਦੋਂ ਪੁਲਿਸ ਨੇ ਘਰ ਵਿੱਚ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਮੁਲਜ਼ਮਾਂ ਦੀ ਗਿਣਤੀ ਤਿੰਨ ਹੈ। ਇੱਕ ਮੁਲਜ਼ਮ ਘਰ ਦੇ ਬਾਹਰ ਨਜ਼ਰ ਰੱਖ ਰਿਹਾ ਸੀ। ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਕਰਨ ਵਾਲੀ ਔਰਤ ਨੇ ਪੁਲਸ ਨੂੰ ਦੱਸਿਆ ਕਿ ਹਮਲਾਵਰਾਂ ਵਿੱਚੋਂ ਇੱਕ ਉਸ ਦਾ ਭਤੀਜਾ ਮਨਪ੍ਰੀਤ ਸਿੰਘ ਉਰਫ਼ ਮਨੀ ਸੀ।