ਲੁਧਿਆਣਾ, 18 ਅਪ੍ਰੈਲ, ਹ.ਬ. : ਸਿਵਲ ਹਸਪਤਾਲ ਲੁਧਿਆਣਾ ਦੇ ਮਦਰਜ਼ ਐਂਡ ਚਾਈਲਡ ਹਸਪਤਾਲ ਦੇ ਵਾਰਡ ਵਿੱਚੋਂ ਬੱਚਾ ਚੋਰੀ ਹੋਣ ਦਾ ਮਾਮਲਾ ਕਮਿਸ਼ਨਰੇਟ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾ ਲਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਬੱਚੇ ਨੂੰ ਅਗਵਾ ਕਰਨ ਵਾਲੇ ਜੋੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਜੋੜੇ ਨੇ ਬੱਚੇ ਦਾ ਸੌਦਾ ਵੀ ਕਿਸੇ ਨਾਲ ਪੰਜ ਲੱਖ ਰੁਪਏ ਵਿੱਚ ਤੈਅ ਕੀਤਾ ਸੀ। ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਬੱਚੇ ਨੂੰ ਵੇਚ ਦਿੱਤਾ ਜਾਣਾ ਸੀ। ਪੁਲਸ ਨੇ ਜੋੜੇ ਨੂੰ ਭਾਮੀਆਂ ਕਲਾਂ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਬੱਚੇ ਨੂੰ ਅਗਵਾ ਕਰਨ ਵਾਲੀ ਮਹਿਲਾ ਖੁਦ ਵੀ ਇੱਕ ਨਿੱਜੀ ਹਸਪਤਾਲ ਵਿੱਚ ਕੰਮ ਕਰਦੀ ਹੈ। ਪੁਲਸ ਨੇ ਇਸ ਮਾਮਲੇ ਵਿੱਚ ਪ੍ਰੀਤੀ ਅਤੇ ਉਸ ਦੇ ਪਤੀ ਸਾਹਿਲ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੇ ਆਪਣੀ ਨਾਬਾਲਗ ਧੀ ਨੂੰ ਬੱਚੇ ਨੂੰ ਅਗਵਾ ਕਰਨ ਲਈ ਵਰਤਿਆ। ਸਿਹਤ ਖ਼ਰਾਬ ਹੋਣ ਦੇ ਬਹਾਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਬੱਚਾ ਚੋਰੀ ਹੋ ਗਿਆ। ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਪੁਲਸ ਕਮਿਸ਼ਨਰ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਔਰਤ ਪ੍ਰੀਤੀ ਖ਼ੁਦ ਇੱਕ ਨਿੱਜੀ ਹਸਪਤਾਲ ਵਿੱਚ ਸਟਾਫ਼ ਨਰਸ ਹੈ। ਉਸ ਦਾ ਪਤੀ ਮਜ਼ਦੂਰੀ ਕਰਦਾ ਹੈ ਅਤੇ ਭਾਮੀਆਂ ਕਲਾਂ ਇਲਾਕੇ ਵਿੱਚ ਕਿਰਾਏ ’ਤੇ ਰਹਿੰਦਾ ਹੈ। ਮੁਲਜ਼ਮ ਪ੍ਰੀਤੀ ਅਤੇ ਉਸ ਦੇ ਪਤੀ ਨੇ ਸਿਵਲ ਹਸਪਤਾਲ ਵਿੱਚੋਂ ਬੱਚਾ ਚੋਰੀ ਕਰਨ ਦੀ ਪੂਰੀ ਯੋਜਨਾ ਬਣਾਈ ਸੀ