ਲੁਧਿਆਣਾ, 29 ਮਈ, ਹ.ਬ. : ਐਸਟੀਐਫ ਦੀ ਟੀਮ ਨੇ ਹੈਰੋਇਨ ਸਪਲਾਈ ਕਰਨ ਵਾਲੇ ਤਿੰਨ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸ਼ੁਭਮ ਸਿੱਧੂ ਉਰਫ਼ ਗੰਜੂ, ਸੋਨੂੰ ਅਤੇ ਡਿੰਪਲ ਉਰਫ਼ ਬੱਬੂ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ 600 ਗ੍ਰਾਮ ਹੈਰੋਇਨ ਅਤੇ ਇਕ ਔਰਟਿਗਾ ਕਾਰ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਸਾਰਿਆਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ। ਐਸਟੀਐਫ ਇੰਚਾਰਜ ਹਰਬੰਸ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਪ੍ਰੈਸ ਕਾਨਫਰੰਸ ਕੀਤੀ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਪਿੰਡ ਝਾਂਡੇ ਕੋਲ ਨਾਕਾਬੰਦੀ ਕੀਤੀ। ਇਸ ਦੌਰਾਨ ਅਰਟਿਗਾ ਨੂੰ ਰੋਕ ਦਿੱਤਾ ਗਿਆ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਸੀਟ ਦੇ ਹੇਠਾਂ ਤੋਂ ਹੈਰੋਇਨ ਬਰਾਮਦ ਹੋਈ। ਮੁਲਜ਼ਮ ਗੰਜੂ ਨੇ ਦੱਸਿਆ ਕਿ ਉਸ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਅਸਲਾ ਐਕਟ ਦੇ ਪਰਚੇ ਦਰਜ ਹਨ। ਉਹ 2020 ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ।