ਭਾਰਤੀ ਮੂਲ ਦੇ ਕਾਰੋਬਾਰੀ ਨੇ ਦਾਨ ਕੀਤੇ 254 ਕਰੋੜ
ਲੰਡਨ, 26 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਬਰਤਾਨੀਆ ਦੀ ਰਾਜਧਾਨੀ ਲੰਡਨ ਵਿੱਚ ਦੇਸ਼ ਦਾ ਪਹਿਲਾ ਜਗਨਨਾਥ ਮੰਦਿਰ ਬਣਨ ਜਾ ਰਿਹਾ ਹੈ। ਇਸ ਦੇ ਲਈ ਭਾਰਤੀ ਮੂਲ ਦੇ ਕਾਰੋਬਾਰੀ ਨੇ 254 ਕਰੋੜ ਰੁਪਏ ਦਾਨ ਕਰ ਦਿੱਤੇ। ਮੰਦਿਰ ਦੀ ਉਸਾਰੀ ਦਾ ਪਹਿਲਾ ਪੜਾਅ ਅਗਲੇ ਸਾਲ ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਐ।
