Home ਤਾਜ਼ਾ ਖਬਰਾਂ ਵਿਜੀਲੈਂਸ ਨੇ 15,000 ਦੀ ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ 15,000 ਦੀ ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਗ੍ਰਿਫਤਾਰ

0


ਇੰਗਲੈਂਡ ਤੋਂ ਆਈ ਔਰਤ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ
ਕਪੂਰਥਲਾ, 16 ਮਾਰਚ, ਹ.ਬ. : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਨੇ ਕਪੂਰਥਲਾ ਜ਼ਿਲ੍ਹੇ ਵਿਚ ਤਾਇਨਾਤ ਇਕ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮਾਲ ਪਟਵਾਰੀ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ ਤੇ ਉਹ 15,000 ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਵੀਨ ਕੁਮਾਰ ਨੂੰ ਰਣਵੀਰ ਕੌਰ ਵਾਸੀ ਨਹਿਰੂ ਨਗਰ ਵਾਸੀ ਫਗਵਾੜਾ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸ਼ਿਕਾਇਤਕਰਰਤਾ ਨੇ ਦੱਸਿਆ ਕਿ ਉਹ ਸਲੋਹ, ਇੰਗਲੈਂਡ ਵਿਖੇ ਰਹਿ ਹੈ, ਨੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਂ ਠੀਕ ਕਰਾਉਣ ਬਦਲੇ 15,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਪਟਵਾਰੀ ਪਹਿਲਾਂ ਵੀ ਇਸ ਕੰਮ ਲਈ 25000 ਰੁਪਏ ਲੈ ਚੁੱਕਾ ਹੈ ਤੇ ਹੁਣ ਹੋਰ ਪੈਸੇ ਦੀ ਮੰਗ ਕਰ ਰਿਹਾ ਹੈ। ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ।