ਵਿਜੀਲੈਂਸ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੋਨੀ ਤਲਬ

ਵਸੀਲਿਆਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ, 25 ਨਵੰਬਰ, ਹ.ਬ. : ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਤਲਬ ਕਰ ਲਿਆ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਨੂੰ ਇਸ ਸਬੰਧੀ ਬੀਤੇ ਦਿਨ ਹੀ ਹਰੀ ਝੰਡੀ ਦੇ ਦਿੱਤੀ ਸੀ। ਸੋਨੀ ਅਜਿਹੇ ਚੌਥੇ ਕਾਂਗਰਸੀ ਨੇਤਾ ਹੋਣਗੇ ਜਿਸ ਨੂੰ ਵਿਜੀਲੈਂਸ ਹੱਥ ਪਾਉਣ ਲੱਗੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ’ਤੇ ਓ.ਪੀ. ਸੋਨੀ ਨੂੰ ਤਲਬ ਕੀਤਾ ਹੈ। ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਅਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ ਤੇ ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ।

Video Ad
Video Ad