Home ਤਾਜ਼ਾ ਖਬਰਾਂ ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

0
ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

ਰੋਪੜ, 9 ਫਰਵਰੀ, ਹ.ਬ. : ਪੰਜਾਬ ਵਿਚ ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਪੁਲਿਸ ਵਲੋਂ ਵਿਧਾਇਕ ਦਿਨੇਸ਼ ਚੱਢਾ ਸਮੇਤ ਪੰਜ ਲੋਕਾਂ ’ਤੇ ਕਰੋਨਾ ਕਾਲ ਦੇ ਸਮੇਂ ਧਰਨਾ ਲਾਉਣ’ਤੇ 6 ਜੁਲਾਈ 2020 ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਵਿਧਾਇਕ ਦਿਨੇਸ਼ ਚੱਢਾ ਸਮੇਤ 5 ਵਿਅਕਤੀਆਂ ਖਿਲਾਫ਼ ਧਾਰਾ 51, 52 ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਧਾਇਕ ਦਿਨੇਸ਼ ਚੱਢਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਜਗਮਿਲਾਪ ਸਿੰਘ ਖੁਸ਼ਦਿਲ ਦੀ ਅਦਾਲਤ ਨੇ 11 ਜਨਵਰੀ 2023 ਨੂੰ ਦਿਨੇਸ਼ ਚੱਢਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਸੀ। ਵਿਧਾਇਕ ਦਿਨੇਸ਼ ਚੱਢਾ ਅਜੇ ਤੱਕ ਅਦਾਲਤ ’ਚ ਪੇਸ਼ ਨਹੀਂ ਹੋਏ।