ਵਿਸਾਖੀ ’ਤੇ ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਮਿਲੀ ਆਗਿਆ

ਚੰਡੀਗੜ੍ਹ, 23 ਮਾਰਚ, ਹ.ਬ. : ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਦੇ ਵਿਚਾਲੇ ਕੇਂਦਰ ਸਰਕਾਰ ਨੇ ਵਿਸਾਖੀ ਦੇ ਮੌਕੇ ’ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਦੇ ਲਈ ਸਿੱਖ ਜੱਥੇ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। ਸਿੱਖ ਜੱਥੇ ਦਾ Îਇਹ ਦੌਰਾ 12 ਅਪ੍ਰੈਲ ਤੋਂ 21 ਅਪ੍ਰੈਲ ਤੱਕ ਹੋਵੇਗਾ। ਇਸ ਤੋਂ ਪਹਿਲਾਂ ਫਰਵਰੀ ਵਿਚ ਕੇਂਦਰ ਸਰਕਾਰ ਨੇ ਸਿੱਖ ਜੱਥੇ ਦੀ ਪਾਕਿਸਤਾਨ ਯਾਤਰਾ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਰੋਕ ਦਿੱਤੀ ਸੀ। ਉਸ ਸਮੇਂ ਪੰਜਾਬ ਵਿਚ ਕੋਰੋਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੀ ਹੋਈ ਸੀ ਅਤੇ ਬੇਹੱਦ ਘੱਟ ਮਾਮਲੇ ਸਾਹਮਣੇ ਆ ਰਹੇ ਸੀ। ਹੁਣ ਰੋਜ਼ਾਨਾ ਲਗਭਗ 35 ਤੋਂ ਜ਼ਿਆਦਾ ਮੌਤਾਂ ਅਤੇ ਦੋ ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ।
ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੀ ਮੁੱਖ ਸਕੱਤਰ ਨੂੰ ਫੈਕਸ ਸੰਦੇਸ਼ ਭੇਜਿਆ ਗਿਆ ਹੈ। ਇਸ ਵਿਚ ਜੱਥੇ ਦੇ ਪ੍ਰੋਗਰਾਮ ਦੀ ਰੂਪ ਰੇਖਾ ਵੀ ਤੈਅ ਕਰ ਦਿੱਤੀ ਗਈ ਹੈ। ਇਸ ਦੇ ਤਹਿਤ 12 ਅਪ੍ਰੈਲ ਨੂੰ ਜੱਥਾ ਵਾਘਾ ਬਾਰਡਰ ਦੇ ਰਸਤੇ ਪੈਦਲ ਹੀ ਪਾਕਿਸਤਾਨ ਵਿਚ ਐਂਟਰ ਕਰੇਗਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਲਈ ਰਵਾਨਾ ਹੋਵੇਗਾ। ਇਸ ਤੋਂ ਬਾਅਦ ਵੱਖ ਵੱਖ ਗੁਰਦੁਆਰਿਆਂ ਵਿਚ ਜਾਣ ਤੋਂ ਬਾਅਦ 22 ਅਪ੍ਰੈਲ ਨੂੰ ਵਾਘਾ ਬਾਰਡਰ ਦੇ ਰਸਤੇ ਹੀ ਭਾਰਤ ਪਰਤ ਆਵੇਗਾ।

Video Ad
Video Ad