Home ਤਾਜ਼ਾ ਖਬਰਾਂ ਸਕੂਲੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਦੋ ਮੌਤਾਂ

ਸਕੂਲੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਦੋ ਮੌਤਾਂ

0
ਸਕੂਲੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਦੋ ਮੌਤਾਂ

ਤਰਨਤਾਰਨ, 3 ਦਸੰਬਰ, ਹ.ਬ. : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਸ਼ਨੀਵਾਰ ਸਵੇਰੇ ਇੱਕ ਸਕੂਲ ਬੱਸ ਦੀ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿਚ ਡਰਾਈਵਰ ਸਮੇਤ ਇਕ 8 ਸਾਲ ਦੀ ਮਾਸੂਮ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਹੋਰ ਵਿਦਿਆਰਥੀ ਵੀ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੌਕੇ ਤੋਂ ਟਰੱਕ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ। ਫਤਿਆਬਾਦ ਦੀ ਪੁਲਿਸ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਧੁੰਦ ਕਾਰਨ ਸੜਕ ’ਤੇ ਚਲਣਾ ਮੁਸ਼ਕਿਲ ਹੋ ਰਹੀ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।
ਘਟਨਾ ਤੋਂ ਬਾਅਦ ਬੱਚੇ ਰੋਣ ਲੱਗੇ। ਆਵਾਜ਼ ਸੁਣ ਕੇ ਲੋਕ ਮੌਕੇ ਵੱਲ ਭੱਜੇ। ਬੱਚੇ ਉੱਚੀ-ਉੱਚੀ ਰੋ ਰਹੇ ਸਨ। ਬੱਸ ਦੇ ਚਾਰੇ ਪਾਸੇ ਖੂਨ ਦੇ ਛਿੱਟੇ ਪਏ ਹੋਏ ਸਨ। ਬੱਚਿਆਂ ਨੂੰ ਪਲਟੀ ਬੱਸ ਦੇ ਵਿਚਕਾਰੋਂ ਬਾਹਰ ਕੱਢ ਲਿਆ ਗਿਆ। ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਬੁਲਾਇਆ ਗਿਆ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਵਾਸੀਆਂ ਦੇ ਸੱਦੇ ’ਤੇ ਪੁਲਿਸ ਤੁਰੰਤ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਬੱਸ ’ਚੋਂ ਕੱਢ ਕੇ ਤਰਨਤਾਰਨ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।