ਸਮਰਾਲਾ, 29 ਮਾਰਚ, ਹ.ਬ. : ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਐਤਵਾਰ ਨੂੰ ਇੱਕ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਲੁੱਟ ਦੇ ਲਈ ਅੰਜਾਮ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜਣ ਦੇ ਨਾਲ ਹੀ ਹਮਲਾਵਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਦੇ ਅਨੁਸਾਰ 26 ਸਾਲਾ ਜਸਵੀਰ ਸਿੰਘ ਪੁੱਤਰ ਚੰਦਰਾਮ ਦੇਰ ਰਾਤ ਕਰੀਬ ਦਸ ਵਜੇ ਅਪਣੇ ਰਿਸ਼ਤੇਦਾਰ ਦੇ ਨਾਲ ਜਦ ਦਵਾਈ ਲੈ ਕੇ ਪਰਤ ਰਿਹਾ ਸੀ। ਪਿੰਡ ਦੇ ਕੋਲ ਪੁੱਜਣ ’ਤੇ ਨਸ਼ੇੜੀ ਕਿਸਮ ਦੇ ਨੌਜਵਾਨ ਨੇ ਅਚਾਨਕ ਉਸ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਜਸਵੀਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਖੇਤਾਂ ਵਿਚ ਡਿੱਗ ਗਿਆ। ਇਸ ਘਟਨਾ ਦਾ ਜਦੋਂ ਪਤਾ ਚਲਿਆ ਤਾਂ ਜਸਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਲਾਸ਼ ਖੇਤਾਂ ਵਿਚ ਪਈ ਸੀ।
ਮੌਕੇ ’ਤੇ ਪੁਲਿਸ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਲੈ ਆਈ ਅਜੇ ਇਸ ਘਟਨਾ ਦੀ ਜਾਂਚ ਚਲ ਰਹੀ ਹੈ। ਲੇਕਿਨ ਮੌਕੇ ’ਤੇ ਹਾਜ਼ਰ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲੁੱਟ ਦੀ ਮਨਸ਼ਾ ਦੇ ਨਾਲ Îਇਹ ਵਾਰਦਾਤ ਹੋਈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਮ੍ਰਿਤਕ ਤਿੰਨ ਭੈਣਾਂ ਦਾ Îਇਕਲੌਤਾ ਭਰਾ ਸੀ।

