
ਚੰਡੀਗੜ੍ਹ,6 ਦਸੰਬਰ, ਹ.ਬ. : ਪੰਜਾਬ ਦੇ ਵਿੱਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ’ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦੋਂਕਿ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਵਾਲੇ ਇਸ ਮਾਮਲੇ ਵਿੱਚ ਤਿੰਨ ਕਰਮਚਾਰੀ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ।