Home ਭਾਰਤ ਸਰਕਾਰ ਤੇ ਕਿਸਾਨਾਂ ਵਿਚਾਲ਼ੇ ਜਲਦ ਹੋ ਸਕਦੀ ਐ ਗੱਲਬਾਤ, ਖੇਤੀ ਮੰਤਰੀ ਤੋਮਰ ਨੇ ਦਿੱਤੇ ਸੰਕੇਤ

ਸਰਕਾਰ ਤੇ ਕਿਸਾਨਾਂ ਵਿਚਾਲ਼ੇ ਜਲਦ ਹੋ ਸਕਦੀ ਐ ਗੱਲਬਾਤ, ਖੇਤੀ ਮੰਤਰੀ ਤੋਮਰ ਨੇ ਦਿੱਤੇ ਸੰਕੇਤ

0
ਸਰਕਾਰ ਤੇ ਕਿਸਾਨਾਂ ਵਿਚਾਲ਼ੇ ਜਲਦ ਹੋ ਸਕਦੀ ਐ ਗੱਲਬਾਤ, ਖੇਤੀ ਮੰਤਰੀ ਤੋਮਰ ਨੇ ਦਿੱਤੇ ਸੰਕੇਤ

ਨਵੀਂ ਦਿੱਲੀ, 28 ਮਾਰਚ (ਹਮਦਰਦ ਨਿਊਜ਼ ਸਰਵਿਸ) : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਸੰਕੇਤ ਦਿੱਤੇ ਹਨ। ਤੋਮਰ ਨੇ ਕਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਵਿੱਚ ਵਿਚਾਲੇ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।
ਸ਼ਨਿੱਚਰਵਾਰ ਨੂੰ ਗਵਾਲੀਅਰ ਪਹੁੰਚੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਇਸ ਮੁੱਦੇ ਨੂੰ ਸੁਲਝਾਉਣ ਦਾ ਫੈਸਲਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿਹਾ ਸਰਕਾਰ ਇਸ ਮਸਲੇ ਨੂੰ ਸੁਲਝਾਉਣ ਲਈ ਰਾਹ ਕੱਢੇਗੀ। ਕੇਂਦਰ ਗੱਲਬਾਤ ਲਈ ਤਿਆਰ ਹੈ ਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੁੰਦਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।
ਦਿੱਲੀ ਦੇ ਬਾਰਡਰਾਂ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਤੋਂ ਆਏ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ 11 ਬੈਠਕਾਂ ਹੋ ਚੁੱਕੀਆਂ ਹਨ, ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਖੇਤੀ ਮੰਤਰੀ ਅਸਾਮ ਚੋਣਾਂ ਲਈ ਭਾਜਪਾ ਦੇ ਪੱਖ ’ਚ ਪ੍ਰਚਾਰ ਕਰਨ ਮਗਰੋਂ ਇੱਥੇ ਪੁੱਜੇ ਸਨ।