ਸਰਕਾਰ ਨੇ ਦਿੱਤੀ ਰਾਹਤ : ਡਰਾਈਵਿੰਗ ਲਾਇਸੈਂਸ, ਆਰ.ਸੀ. ਅਤੇ ਪਰਿਮਟਾਂ ਦੀ ਵੈਧਤਾ 30 ਜੂਨ ਤਕ ਵਧਾਈ

ਨਵੀਂ ਦਿੱਲੀ, 27 ਮਾਰਚ (ਹਮਦਰਦ ਨਿਊਜ਼ ਸਰਵਿਸ) : ਜੇ ਤੁਹਾਡਾ ਡਰਾਈਵਿੰਗ ਲਾਇਸੈਂਸ, ਗੱਡੀ/ਮੋਟਰਸਾਈਕਲ ਦਾ ਰਜਿਸਟ੍ਰੇਸ਼ਨ ਸਰਟੀਫ਼ਿਕੇਟ, ਫਿਟਨੈਸ ਪ੍ਰਮਾਣ ਪੱਤਰ ਜਾਂ ਪਰਮਿਟ ਦੀ ਵੈਧਤਾ ਖ਼ਤਮ ਹੋ ਗਈ ਹੈ ਜਾਂ ਹੋਣ ਵਾਲੀ ਹੈ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਸੜਕ ਤੇ ਆਵਾਜਾਈ ਮੰਤਰਾਲੇ ਨੇ ਇਨ੍ਹਾਂ ਦਸਤਾਵੇਜ਼ਾਂ ਦੀ ਵੈਧਤਾ ਦੀ ਮਿਆਦ ਜੂਨ ਮਹੀਨੇ ਤਕ ਵਧਾ ਦਿੱਤੀ ਹੈ।
ਸਰਕਾਰ ਨੇ ਸ਼ੁੱਕਰਵਾਰ ਨੂੰ ਮੋਟਰ ਵਾਹਨਾਂ ਦੇ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੈਂਸ (ਡੀਐਲ), ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰਸੀ) ਅਤੇ ਪਰਮਿਟ ਦੀ ਵੈਧਤਾ 30 ਜੂਨ 2021 ਤਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਇਕ ਵਾਰ ਫਿਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮਾਮਲੇ ਵੱਧ ਰਹੇ ਹਨ। ਅਜਿਹੀ ਸਥਿਤੀ ‘ਚ ਸਰਕਾਰ ਨੇ ਵਾਹਨਾਂ ਨਾਲ ਜੁੜੇ ਦਸਤਾਵੇਜ਼ਾਂ ਦੇ ਨਵੀਨੀਕਰਨ ਲਈ ਆਰਟੀਓ ਦਫ਼ਤਰ ‘ਚ ਲੋਕਾਂ ਦੀ ਭੀੜ ਨੂੰ ਰੋਕਣ ਲਈ ਇਨ੍ਹਾਂ ਕਾਗਜ਼ਾਂ ਦੀ ਵੈਧਤਾ ਨੂੰ ਇਕ ਵਾਰ ਫਿਰ ਵਧਾਉਣ ਦਾ ਫ਼ੈਸਲਾ ਕੀਤਾ ਹੈ।
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੇ ਫਿਟਨੈਸ, ਪਰਮਿਟ, ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹੋਰ ਦਸਤਾਵੇਜ਼ਾਂ ਦੀ ਵੈਧਤਾ ਵਧਾ ਦਿੱਤੀ ਹੈ। ਇਸ ਨਾਲ ਉਨ੍ਹਾਂ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ, ਜਿਨ੍ਹਾਂ ਦੇ ਕਾਗਜਾਂ ਦੀ ਵੈਧਤਾ 31 ਮਾਰਚ 2020 ਨੂੰ ਖ਼ਤਮ ਹੋ ਰਹੀ ਹੈ।
ਇਸ ਤੋਂ ਪਹਿਲਾਂ ਮੋਟਰ ਵਾਹਨ ਐਕਟ 1988 ਅਤੇ ਕੇਂਦਰੀ ਮੋਟਰ ਵਾਹਨਾਂ ਦੇ ਨਿਯਮਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੈਧਤਾ ਨੂੰ ਕਈ ਵਾਰ ਵਧਾਇਆ ਗਿਆ ਹੈ। ਮੰਤਰਾਲੇ ਨੇ ਸੂਬਿਆਂ ਨੂੰ ਕਿਹਾ ਹੈ ਕਿ ਇਹ ਸਲਾਹ ਦਿੱਤੀ ਗਈ ਹੈ ਕਿ 1 ਫ਼ਰਵਰੀ ਤੋਂ ਬਾਅਦ ਮਿਆਦ ਪੁੱਗਣ ਵਾਲੇ ਦਸਤਾਵੇਜ਼ਾਂ ਦੀ ਯੋਗਤਾ 30 ਜੂਨ 2021 ਤਕ ਜਾਇਜ਼ ਮੰਨੀ ਜਾ ਸਕਦੀ ਹੈ। ਸਲਾਹ ‘ਚ ਕਿਹਾ ਗਿਆ ਸੀ ਕਿ ਸਬੰਧਤ ਅਧਿਕਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਦਸਤਾਵੇਜ਼ਾਂ ਨੂੰ 30 ਜੂਨ 2021 ਤਕ ਯੋਗ ਮੰਨਣ।

Video Ad
Video Ad