ਸਟਾਕਹੋਮ, 22 ਜੂਨ, ਹ.ਬ. : ਸਵੀਡਨ ਦੀ ਰਾਜਧਾਨੀ ਸਟਾਕਹੋਮ ਦੇ ਪੱਛਮੀ ਹਿੱਸੇ ਵਿੱਚ ਇੱਕ ਸ਼ਾਪਿੰਗ ਮਾਲ ਵਿੱਚ ਇੱਕ ਹਮਲਾਵਰ ਨੇ ਲੋਕਾਂ ਉਤੇ ਚਾਕੂ ਨਾਲ ਹਮਲਾ ਕੀਤਾ। ਇਸ ਗੋਲੀਬਾਰੀ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਹਮਲੇ ਵਿੱਚ ਇੱਕ ਤਿੱਖੀ ਚੀਜ਼ ਦੀ ਵਰਤੋਂ ਕੀਤੀ ਗਈ ਸੀ। ਹਸਪਤਾਲ ਪ੍ਰਸ਼ਾਸਨ ਨੇ ਜ਼ਖਮੀਆਂ ਦੀ ਉਮਰ 40-50 ਸਾਲ ਦੇ ਵਿਚਕਾਰ ਦੱਸੀ ਹੈ। ਪੁਲਿਸ ਦੇ ਬੁਲਾਰੇ ਮੈਗਨਸ ਜਾਨਸਨ ਕਲੇਰਿਨਜ਼ ਨੇ ਕਿਹਾ ਕਿ ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

