Home ਭਾਰਤ ਸ਼ਰਦ ਪਵਾਰ ਨੂੰ ਦੁਬਾਰਾ ਢਿੱਡ ਦਰਦ ਹੋਣ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ

ਸ਼ਰਦ ਪਵਾਰ ਨੂੰ ਦੁਬਾਰਾ ਢਿੱਡ ਦਰਦ ਹੋਣ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ

0
ਸ਼ਰਦ ਪਵਾਰ ਨੂੰ ਦੁਬਾਰਾ ਢਿੱਡ ਦਰਦ ਹੋਣ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ

ਮੁੰਬਈ, 30 ਮਾਰਚ (ਹਮਦਰਦ ਨਿਊਜ਼ ਸਰਵਿਸ) : ਨੈਸ਼ਨਲਿਸ਼ਟ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਨੂੰ ਇਕ ਵਾਰ ਫਿਰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸ਼ਰਦ ਪਵਾਰ ਨੂੰ ਢਿੱਡ ਦਰਦ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਢਿੱਡ ‘ਚ ਦਰਦ ਹੋਇਆ, ਜਿਸ ਕਾਰਨ ਹਸਪਤਾਲ ‘ਚ ਦਾਖਲ ਹੋਣਾ ਪਿਆ। ਉਨ੍ਹਾਂ ਦੀ ਬੁੱਧਵਾਰ ਨੂੰ ਹਸਪਤਾਲ ‘ਚ ਐਂਡੋਸਕੋਪੀ ਤੇ ਸਰਜਰੀ ਕਰਵਾਉਣੀ ਸੀ, ਪਰ ਪਹਿਲਾਂ ਹੀ ਦਰਦ ਕਾਰਨ ਹਸਪਤਾਲ ਲਿਆਉਣਾ ਪਿਆ।
ਇਸ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਢਿੱਡ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ 31 ਮਾਰਚ ਨੂੰ ਸਰਜਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਸ਼ਰਦ ਪਵਾਰ ਨੇ ਵੀ ਇਸ ਬਿਮਾਰੀ ਕਾਰਨ ਆਉਣ ਵਾਲੇ ਦਿਨਾਂ ‘ਚ ਆਪਣੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ। ਨਵਾਬ ਮਲਿਕ ਨੇ ਦੱਸਿਆ ਕਿ ਸ਼ਰਦ ਪਵਾਰ ਖੂਨ ਪਤਲਾ ਕਰਨ ਵਾਲੀ ਦਵਾਈ ਲੈ ਰਹੇ ਸਨ, ਪਰ ਇਸ ਬਿਮਾਰੀ ਦੇ ਉਭਰਨ ਤੋਂ ਬਾਅਦ ਉਹ ਦਵਾਈ ਬੰਦ ਕਰ ਦਿੱਤੀ ਗਈ ਹੈ। ਸ਼ਰਦ ਪਵਾਰ ਦੀ ਹਾਲਤ ਇਸ ਸਮੇਂ ਸਥਿਰ ਹੈ।