ਸ਼੍ਰੋਮਣੀ ਕਮੇਟੀ ਵਲੋਂ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ

ਅੰਮ੍ਰਿਤਸਰ, 23 ਨਵੰਬਰ, ਹ.ਬ. : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿੱਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਵਾਲਾ ਚੈਨਲ ਸ਼ੁਰੂ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸਿੱਖ ਸੰਸਥਾ ਦਾ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ, ਬੰਦੀ ਸਿੱਖਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰੀ ਦਸਤਖਤੀ ਮੁਹਿੰਮ ਸ਼ੁਰੂ ਕਰਨ, ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਤੇ ਵਿਦਿਅਕ ਅਦਾਰਿਆਂ ਵਿੱਚ ਸਿਰੋਪੇ ਦੀ ਬੇਲੋੜੀ ਵਰਤੋਂ ਨੂੰ ਰੋਕਣ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਵੀਰ ਬਾਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

Video Ad
Video Ad