ਚੰਡੀਗੜ੍ਹ, 25 ਅਪ੍ਰੈਲ , ਹ.ਬ. : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਪੁਲਸ ਨਾਲ ਹੱਥੋਪਾਈ ਦੇ ਮਾਮਲੇ ਵਿੱਚ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਸ ਨੇ ਦਸੰਬਰ 2022 ਵਿੱਚ ਕੇਸ ਦਰਜ ਕਰਕੇ ਚਾਰਜਸ਼ੀਟ ਦਾਖ਼ਲ ਕੀਤੀ ਸੀ। ਚੰਦੂਮਾਜਰਾ, ਕੂਕਾ ਸਿੰਘ, ਰੋਹਿਤ ਸ਼ਰਮਾ, ਪਰਮਜੀਤ ਸਿੰਘ, ਜਤਿੰਦਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੋਵਨ ਸਿੰਘ, ਜੋਵਨ ਸਿੰਘ, ਸੁਖਬੀਰ ਸਿੰਘ, ਜੋਗਿੰਦਰ ਸਿੰਘ, ਨਵਜੋਤ ਸਿੰਘ, ਮਨਦੀਪ ਸਿੰਘ ਸ਼ਾਮਲ ਹਨ। ਇਸ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਸਮੇਤ ਕੁਝ ਹੋਰ ਆਗੂਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ ਪਰ ਮੁਲਜ਼ਮਾਂ ਵੱਲੋਂ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਦੇਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ। ਦਰਅਸਲ, ਪੁਲਿਸ ਨਾਲ ਝੜਪ ਮਾਮਲੇ ’ਚ ਅਦਾਲਤ ਵਿੱਚ ਮੁਲਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਇਸ ਦੇ ਬਾਵਜੂਦ ਉਕਤ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸੀ। ਜੇਕਰ ਹੁਣ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਤਾਂ ਅਦਾਲਤ ਉਨ੍ਹਾਂ ਨੂੰ ਭਗੌੜਾ ਐਲਾਨ ਸਕਦੀ ਹੈ।