Home ਤਾਜ਼ਾ ਖਬਰਾਂ ਸਾਬਕਾ ਪੁਲਿਸ ਅਫ਼ਸਰ ਨੇ ਮੂਸੇਵਾਲਾ ਦੀ ਹੱਤਿਆ ਨੂੰ ਗੈਂਗਵਾਰ ਦਾ ਨਤੀਜਾ ਦੱਸਿਆ

ਸਾਬਕਾ ਪੁਲਿਸ ਅਫ਼ਸਰ ਨੇ ਮੂਸੇਵਾਲਾ ਦੀ ਹੱਤਿਆ ਨੂੰ ਗੈਂਗਵਾਰ ਦਾ ਨਤੀਜਾ ਦੱਸਿਆ

0


ਜੰਲਧਰ, 23 ਮਈ, ਹ.ਬ. : ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਰਿਟਾਇਰਡ ਪੁਲਿਸ ਅਧਿਕਾਰੀ ਸਤਪਾਲ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੀ ਵੀਡੀਓ ਸੋਸ਼ਲ ਮੀਡੀਆ ’ਤੇ ਜਾਰੀ ਕਰਕੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਕਤਲ ਨੂੰ ਗੈਂਗਵਾਰ ਦਾ ਨਤੀਜਾ ਦੱਸਿਆ। ਨਾਲ ਹੀ ਕਿਹਾ ਕਿ ਉਸ ਕੋਲ ਇਸ ਦੇ ਸਾਰੇ ਸਬੂਤ ਹਨ।

ਸੇਵਾਮੁਕਤ ਪੁਲਸ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਲ ਖੜ੍ਹੇ ਸਨ ਪਰ ਹੁਣ ਸੱਚਾਈ ਦੱਸਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗਵਾਰ ਜਗਰਾਉਂ ਦੇ ਪਿੰਡ ਬੰਬੀਹਾ ਤੋਂ ਸ਼ੁਰੂ ਹੋਈ ਸੀ। ਇੱਥੋਂ ਭੱਜਣ ਵਾਲਾ ਵਿਅਕਤੀ ਕੈਨੇਡਾ ਵਿੱਚ ਕਿਸ-ਕਿਸ ਨਾਲ ਰਿਹਾ ਅਤੇ ਉੱਥੇ ਕੀ-ਕੀ ਵਾਅਦੇ ਕੀਤੇ ਗਏ, ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ।