ਸਾਬਕਾ ਮੁੱਖ ਮੰਤਰੀ ਕੈਪਟਨ ਦੇ ਓਐਸਡੀ ਰਹੇ ਸੰਧੂ ’ਤੇ ਕੇਸ ਦਰਜ

ਲੁਧਿਆਣਾ, 5 ਅਕਤੂਬਰ, ਹ.ਬ : ਲੁਧਿਆਣਾ ਦੇ ਸਿੱਧਵਾਂਬੇਟ ਬਲਾਕ ਵਿੱਚ 65 ਲੱਖ ਰੁਪਏ ਦੇ ਸੋਲਰ ਸਟਰੀਟ ਲਾਈਟ ਘੁਟਾਲੇ ਵਿੱਚ ਵਿਜੀਲੈਂਸ ਨੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਹਾਲਾਂਕਿ ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮੁਲਜ਼ਮ ਸੰਦੀਪ ਸੰਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਓਐਸਡੀ ਵੀ ਰਹਿ ਚੁੱਕਾ ਹੈ। ਸੰਧੂ ਨੇ ਦਾਖਾ ਤੋਂ ਕਾਂਗਰਸ ਦੀ ਟਿਕਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਉਹ ਹਾਰ ਗਏ ਸਨ। ਮੁਲਜ਼ਮਾਂ ਖ਼ਿਲਾਫ਼ ਇਹ ਕਾਰਵਾਈ ਦਾਖਾ ਹਲਕੇ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜਨ ਵਾਲੇ ਡਾਕਟਰ ਕੇਐਨ ਕੰਗ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

Video Ad
Video Ad